19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ 4 ਪ੍ਰਚਾਰ ਵੈਨਾਂ ਕੀਤੀਆਂ ਰਵਾਨਾ <br/>

Ad Position 21
No active advertisement
ਅਜੀਤ ਡੈਸਕ 28-04-2026
ਤਰਨ ਤਾਰਨ, 27 ਅਪ੍ਰੈਲ (ਪਰਮਜੀਤ ਜੋਸ਼ੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਵਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜ਼ਿਲ੍ਹੇ 'ਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਹਰੇਕ ਪਿੰਡ 'ਚ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ 4 ਪ੍ਰਚਾਰ ਵੈਨਾਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜਨਰਲ) ਸੰਜੀਵ ਸ਼ਰਮਾ ਵਲੋਂ ਹਰੀ ਝੰਡੀ ਦੇ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤੀਆਂ ਗਈਆਂ | ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਹਰੇਕ ਪਿੰਡ 'ਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨਗੀਆਂ | ਇਸ ਮੌਕੇ ਹਾਜ਼ਰ ਖੇਤੀਬਾੜੀ ਅਫਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਹੀ ਲਗਾਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕਰਨ ਲਈ ਵਿਭਾਗ ਵਲੋਂ ਸੁਚੱਜੇ ਕਦਮ ਚੁਕੇ ਜਾ ਰਹੇ ਹਨ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਪ੍ਰਚਾਰ ਵੈਨਾਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨ, ਜਿਵੇਂਕਿ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣਾ, ਸੜਕੀ ਹਾਦਸਿਆਂ ਤੋਂ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖ਼ੁਰਾਕੀ ਤੱਤਾਂ ਦੀ ਉਪਲਬੱਧਤਾ ਬਾਰੇ ਸੁਚੱਜੀ ਜਾਣਕਾਰੀ ਦੇਣਗੀਆਂ | ਇਨ੍ਹਾਂ ਵੈਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋਂ ਇਕ-ਇਕ ਕਰਮਚਾਰੀ ਵੀ ਭੇਜਿਆ ਗਿਆ ਹੈ, ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਜਾਗਰੂਕ ਕਰੇਗਾ | ਇਸ ਮੌਕੇ ਡਾ. ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ, ਡਾ. ਚਰਨਜੀਤ ਸਿੰਘ ਏ.ਡੀ.ਓ., ਸੁਖਬੀਰ ਸਿੰਘ ਜੂਨੀਅਰ ਤਕਨੀਸ਼ੀਅਨ ਅਤੇ ਹੋਰ ਖੇਤੀਬਾੜੀ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/> ਅਗਲੀ ਖ਼ਬਰ ਸਤੰਬਰ ਇਨਟੇਕ ਲਈ ਧੜਾਧੜ ਯੂ.ਕੇ. ਦੇ ਵੀਜ਼ੇ ਆਉਣੇ ਹੋਏ ਸ਼ੁਰੂ-ਗੈਵੀ ਕਲੇਰ <br/>
Ad Position 24