19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 28-04-2026
ਤਰਨ ਤਾਰਨ, 27 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਿਜਲੀ ਘਰ ਝਬਾਲ ਨਜ਼ਦੀਕ ਤੋਂ ਅਜੈਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਝਬਾਲ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਪੱਖੋਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਨਵਪ੍ਰਤਾਪ ਸਿੰਘ ਪੁੱਤਰ ਹਰਪਾਲ ਸਿੰਘ ਅਤੇ ਹਰਪ੍ਰਤਾਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀਅਨ ਪੱਖੋਪੁਰ ਨੂੰ ਕਾਬੂ ਕਰੇਕ ਉਨ੍ਹਾਂ ਪਾਸੋਂ 17 ਗ੍ਰਾਮ 2 ਮਿਲੀਗ੍ਰਾਮ ਹੈਰੋਇਨ ਅਤੇ 2 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਖੇਮਕਰਨ ਨਜ਼ਦੀਕ ਤੋਂ ਅਜੇ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰਬਰ 4 ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਕਾਲਾ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਰਿੰਗਦਪੁਰਾ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਅਸ਼ੋਕ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਸੁਹਾਵਾ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਆਮ 22 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ ਵਾਲਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ 4 ਪ੍ਰਚਾਰ ਵੈਨਾਂ ਕੀਤੀਆਂ ਰਵਾਨਾ <br/>
Ad Position 24