19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਬੀ.ਐੱਸ.ਐੱਫ. ਅਤੇ ਖਾਲੜਾ ਪੁਲਿਸ ਵਲੋਂ 430 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 28-04-2026
ਤਰਨ ਤਾਰਨ, 27 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਖਾਲੜਾ ਅਤੇ ਬੀ.ਐੱਸ.ਐੱਫ਼ ਨੇ ਸਾਂਝੇ ਆਪ੍ਰੇਸ਼ਨ ਦੌਰਾਨ 430 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਮਾਮਲੇ 'ਚ ਥਾਣਾ ਖਾਲੜਾ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਖਾਲੜਾ ਦੇ ਐੱਸ.ਆਈ.ਅਰਵਿੰਦ ਕੰਬੋਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਡੱਲ ਵਿਖੇ ਮੌਜੂਦ ਸੀ ਤਾਂ ਬੀ.ਐੱਸ.ਐੱਫ. 115 ਬਟਾਲੀਅਨ ਦੇ ਕੰਪਨੀ ਕਮਾਂਡਰ ਮੁਰਾਰੀ ਲਾਲ ਸ਼ਰਮਾ ਨੇ ਉਨ੍ਹਾਂ ਦਿੱਤੀ ਕਿ ਬਲਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਲਸੀਆਂ ਖੁਰਦ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ | ਉਨ੍ਹਾਂ ਵਲੋਂ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਨਾਲ ਲੈ ਕੇ ਦੱਸੀ ਹੋਈ ਜਗ੍ਹਾ ਵਿਚ ਸਰਚ ਅਭਿਆਨ ਚਲਾਇਆ ਗਿਆ ਤਾਂ ਇਕ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ, ਜਿਸ ਨੂੰ ਜਦੋਂ ਖੋਲ ਕੇ ਚੈਕ ਕੀਤਾ ਤਾਂ ਉਸ ਵਿਚੋਂ 430 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਐੱਨ.ਡੀ. ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਪੁਲਿਸ ਮੁਲਾਜ਼ਮ ਅਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ ਵਾਲਾ ਵਿਅਕਤੀ ਗਿ੍ਫ਼ਤਾਰ
Ad Position 24