19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

'ਬੈਸਟ ਆਊਟ ਆਫ਼ ਵੇਸਟ' ਮੁਕਾਬਲੇ 'ਚ ਵਿਦਿਆਰਥੀਆਂ ਨੇ ਦਿਖਾਈ ਰਚਨਾਤਮਕਤਾ <br/>

Ad Position 21
No active advertisement
ਅਜੀਤ ਡੈਸਕ 28-04-2026
ਗੋਇੰਦਵਾਲ ਸਾਹਿਬ, 27 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਧਰਤੀ ਬਚਾਓ ਦਿਵਸ ਮਨਾਇਆ ਗਿਆ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਦੀ ਸਿਰਜਣਾਤਮਕ ਯੋਗਤਾ ਨੂੰ ਨਿਖਾਰਨ ਲਈ 'ਬੈਸਟ ਆਊਟ ਆਫ ਵੇਸਟ' ਮੁਕਾਬਲੇ ਕਰਵਾਇਆ ਗਿਆ | ਇਸ ਮੁਕਾਬਲੇ 'ਚ ਵਿਦਿਆਰਥੀਆਂ ਨੇ ਫਾਲਤੂ ਅਤੇ ਨਾ ਵਰਤੋਂ 'ਚ ਆਉਣ ਵਾਲੀ ਸਮੱਗਰੀ ਦੀ ਵਰਤੋਂ ਕਰਕੇ ਬੇਹਤਰੀਨ ਕਲਾ ਕਿਰਤਾਂ ਤਿਆਰ ਕੀਤੀਆਂ | ਵਿਦਿਆਰਥੀਆਂ ਨੇ ਵਿਗਿਆਨ ਨਾਲ ਸੰਬੰਧਿਤ ਆਕਰਸ਼ਕ ਪ੍ਰੋਜੈਕਟ, ਸੁੰਦਰ ਫੁੱਲਦਾਨ, ਰੰਗ-ਬਿਰੰਗੇ ਸਜਾਵਟੀ ਸਮਾਨ ਅਤੇ ਹੋਰ ਕਈ ਉਪਯੋਗੀ ਵਸਤੂਆਂ ਤਿਆਰ ਕਰਕੇ ਸਭ ਦਾ ਮਨ ਮੋਹ ਲਿਆ | ਬੱਚਿਆਂ ਦੀ ਕਲਪਨਾ, ਮਿਹਨਤ ਅਤੇ ਹੁਨਰ ਹਰ ਇਕ ਰਚਨਾ ਵਿਚ ਸਾਫ਼ ਝਲਕ ਰਿਹਾ ਸੀ | ਇਸ ਮੁਕਾਬਲੇ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਬਹੁਤ ਵਿਦਿਆਰਥੀਆਂ ਨੇ ਪੋਜ਼ੀਸ਼ਨਾਂ ਵੀ ਹਾਸਿਲ ਕੀਤੀਆਂ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਤਸ਼ਾਹਿਤ ਕੀਤਾ ਤੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਵਿਚ ਰਚਨਾਤਮਕਤਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ | ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਬੇਕਾਰ ਸਮੱਗਰੀ ਨੂੰ ਨਵੀਂ ਉਪਯੋਗਤਾ ਵਿੱਚ ਬਦਲਣ ਦੀ ਪ੍ਰੇਰਨਾ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇਂਦਰਾਂ 'ਤੇ ਉਪਲੱਬਧ- ਡਾ. ਪਰਵਿੰਦਰ ਸਿੰਘ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਤਰਨ ਤਾਰਨ ਵਿਖੇ ਸਪਤਾਹਿਕ ਸਤਿਸੰਗ ਪ੍ਰੋਗਰਾਮ ਕਰਵਾਇਆ <br/>
Ad Position 24