19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇਂਦਰਾਂ 'ਤੇ ਉਪਲੱਬਧ- ਡਾ. ਪਰਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 28-04-2026
ਤਰਨ ਤਾਰਨ, 27 ਅਪ੍ਰੈਲ (ਇਕਬਾਲ ਸਿੰਘ ਸੋਢੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਤਰਨ ਤਾਰਨ ਵਿਚ ਸਥਾਪਿਤ ਕੇਂਦਰਾਂ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਬੀਜ ਫਾਰਮ ਉਸਮਾਂ ਵਿਖੇ ਝੋਨੇ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ ਉਪਲਬੱਧ ਹਨ | ਇਨ੍ਹਾਂ ਕੇਂਦਰਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪੀ.ਏ.ਯੂ. ਲੁਧਿਆਣਾ ਵਲੋਂ ਸਿਫ਼ਾਰਸ਼ ਕੀਤੀਆਂ ਇਨ੍ਹਾਂ ਝੋਨੇ ਦੀਆਂ ਕਿਸਮਾਂ ਦੀ ਹੀ ਬਿਜਾਈ ਕਰਨ | ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਕਿਸਮਾਂ ਪੀ.ਆਰ. 133, ਪੀ.ਆਰ. 132, ਪੀ.ਆਰ. 131, ਪੀ.ਆਰ. 128, ਪੀ.ਆਰ. 126, ਪੀ.ਆਰ. 121 ਅਤੇ ਬਾਸਮਤੀ 1718 ਦਾ ਬੀਜ ਇਨ੍ਹਾਂ ਕੇਂਦਰਾਂ ਤੋਂ ਮਿਲਦਾ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦੀ ਨਵੀਂ ਕਿਸਮ ਪੀ.ਆਰ. 133 ਇਸ ਸਾਲ ਵਿਕਸਿਤ ਕੀਤੀ ਹੈ ਜੋ ਪਨੀਰੀ ਲਾਉਣ ਤੋਂ ਬਾਅਦ ਪੱਕਣ ਲਈ 111 ਦਿਨ ਦਾ ਸਮਾਂ ਲੈਂਦੀ ਹੈ | ਇਸ ਦੇ ਬੂਟੇ ਦਾ ਕੱਦ 109 ਸੈਂਟੀਮੀਟਰ ਅਤੇ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਮੰਨਾ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ <br/> ਅਗਲੀ ਖ਼ਬਰ 'ਬੈਸਟ ਆਊਟ ਆਫ਼ ਵੇਸਟ' ਮੁਕਾਬਲੇ 'ਚ ਵਿਦਿਆਰਥੀਆਂ ਨੇ ਦਿਖਾਈ ਰਚਨਾਤਮਕਤਾ <br/>
Ad Position 24