ਸੁਲਤਾਨਵਿੰਡ, 27 ਅਪ੍ਰੈਲ ( ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਤਰਨਤਾਰਨ ਰੋਡ ਵਿਖੇ ਹੋਈ ਲੜਾਈ ਦੌਰਾਨ ਸੱਟਾਂ ਮਾਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਇਸ ਮੌਕੇ ਜਾਣਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਮਿਤੀ 25 ਅਪ੍ਰੈਲ ਨੂੰ ਆਸ਼ੂ ਗੁਲਾਟੀ ਪੁੱਤਰ ਹੀਰਾ ਲਾਲ ਵਾਸੀ ਗੰਢਾ ਸਿੰਘ ਕਾਲੌਨੀ ਤਰਨਤਾਰਨ ਰੋਡ ਨੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨਾਲ ਕਿਸੇ ਨੌਜਵਾਨਾਂ ਨੇ ਬਿਨਾਂ ਵਜਾ ਲੜਾਈ ਝਗੜਾ ਕਰਕੇ ਸੱਟਾਂ ਮਾਰੀਆਂ ਸਨ ਜੋ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਇਲਾਜ ਲਈ ਅੰਮਿ੍ਤਸਰ ਦੇ ਇੱਕ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਉਨ੍ਹਾਂ ਦੱਸਿਆ ਕਿ ਇਸੇ ਅਧਾਰ ਤੇ ਏ. ਐੱਸ. ਆਈ. ਦਿਲਬਾਗ ਸਿੰਘ ਵਲੋਂ ਕਾਰਵਾਈ ਕਰਦਿਆਂ ਅੱਜ ਦੋ ਨੌਜਵਾਨਾਂ ਨੂੰ ਮੋਟਰਸਾਈਕਲ 'ਤੇ ਵਾਰਦਾਤ ਸਮੇਂ ਵਰਤੀਆਂ ਕਿਰਚਾਂ ਸਮੇਤ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਬੀ ਐਨ ਐਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਹਾਸਲ ਹੋਇਆ ਹੈ ਜਿਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਰਾਜਨ ਕੁਮਾਰ ਰਾਜਾ ਪੁੱਤਰ ਸਤਪਾਲ ਸਿੰਘ ਵਾਸੀ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਸੁਲਤਾਨਵਿੰਡ, ਮਨਜੋਤ ਸਿੰਘ ਮਿੱਠੂ ਪੁੱਤਰ ਗੁਰਮੇਜ ਸਿੰਘ ਵਾਸੀ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਜੋਂ ਹੋਈ ਹੈ |