20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ 1 ਮਈ ਨੂੰ ਗਾਂਧੀ ਪਾਰਕ ਵਿਚ ਸਾਂਝੇ ਤੌਰ 'ਤੇ ਮਈ-ਡੇ ਮਨਾਉਣ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 28-04-2026
ਤਰਨ ਤਾਰਨ, 27 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਥਾਨਕ ਜ਼ਿਲ੍ਹੇ ਦੇ ਆਗੂਆਂ ਦੀ ਮੀਟਿੰਗ ਅਜੀਤ ਸਿੰਘ ਫਤਿਹਚੱਕ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ ਵਿਚ ਸਾਂਝੇ ਫਰੰਟ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੀਟਿੰਗ 'ਚ ਉਚੇਚੇ ਤੌਰ 'ਤੇ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਬਾਜ ਸਿੰਘ ਖਹਿਰਾ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਪਹੁੰਚੇ | ਮੀਟਿੰਗ 'ਚ ਹਾਜ਼ਰ ਆਗੂਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰਵੱਈਏ ਖਿਲਾਫ਼ ਬਜਟ ਸੈਸ਼ਨ ਦੌਰਾਨ 8 ਮਾਰਚ ਤੋਂ 11 ਮਾਰਚ ਤੱਕ ਚੰਡੀਗੜ੍ਹ ਵਿਖੇ ਸਾਂਝਾ ਫਰੰਟ ਦੇ ਸੱਦੇ 'ਤੇ ਲਗਾਤਾਰ ਕੀਤੇ ਚਾਰ ਦਿਨ ਦੇ ਸੰਘਰਸ਼ ਦਾ ਰੀਵਿਊ ਕਰਦੇ ਹੋਏ ਵੱਡੀ ਲੀਡਰਸ਼ਿਪ ਦਾ ਰਹਿ ਗਈਆਂ ਘਾਟਾਂ ਕਮਜ਼ੋਰੀਆਂ ਵੱਲ ਧਿਆਨ ਦਿਵਾਇਆ | ਸਾਂਝਾ ਫਰੰਟ ਦੇ ਕਨਵੀਨਰ ਬਾਜ ਸਿੰਘ ਖਹਿਰਾ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਸਾਂਝਾ ਫਰੰਟ ਦੀ 4 ਅਪ੍ਰੈਲ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਦੀ ਰਿਪੋਰਟ ਹਾਜ਼ਰੀਨ ਸਾਹਮਣੇ ਪੇਸ਼ ਕੀਤੀ | ਇਸ ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਲੁਧਿਆਣਾ ਮੀਟਿੰਗ ਦੇ ਫੈਸਲਿਆਂ ਨੂੰ ਇੰਨ - ਬਿੰਨ ਲਾਗੂ ਕਰਨ ਦਾ ਵਿਸ਼ਵਾਸ ਦਿੱਤਾ | ਮੀਟਿੰਗ ਵਿਚ ਹਾਜ਼ਰ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਜ਼ਿਲ੍ਹੇ ਨਾਲ ਸੰਬੰਧਿਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਮਈ ਦੇ ਪਵਿੱਤਰ ਮਜ਼ਦੂਰ ਦਿਹਾੜੇ ਤੇ ਸਵੇਰੇ 11 ਵਜੇ ਸਥਾਨਕ ਗਾਂਧੀ ਪਾਰਕ ਵਿਖੇ ਇਕੱਤਰ ਹੋ ਕੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ਼ ਐੱਸ.ਡੀ.ਐੱਮ. ਦਫ਼ਤਰ ਤੱਕ ਆਪਣੇ ਰੋਹ ਦਾ ਪ੍ਰਗਟਾਵਾ ਕਰਨ ਲਈ ਵੱਡੀ ਗਿਣਤੀ ਵਿਚ ਸਮੁੱਚੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਝੰਡੇ ਅਤੇ ਮਾਟੋਆਂ ਸਮੇਤ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ | ਇਸ ਮੀਟਿੰਗ ਵਿੱਚ ਸੂਬਾ ਆਗੂਆਂ ਗੁਰਭੇਜ ਸਿੰਘ ਢਿੱਲੋਂ, ਅਮਰੀਕ ਸਿੰਘ ਕੰਗ, ਬਲਦੇਵ ਸਿੰਘ, ਲਖਬੀਰ ਸਿੰਘ ਸੰਧੂ, ਲਖਵਿੰਦਰ ਸਿੰਘ ਬਹਿਲਾ, ਸੁਖਦੇਵ ਸਿੰਘ, ਸਤਪਾਲ ਸ਼ਰਮਾ, ਜਗਤਾਰ ਸਿੰਘ ਆਸਲ, ਬਲਜਿੰਦਰ ਸਿੰਘ ਦੋਬਲੀਆਂ, ਦਵਿੰਦਰ ਸਿੰਘ, ਲਖਬੀਰ ਸਿੰਘ ਰੈਸ਼ੀਆਣਾ, ਨਰਿੰਦਰ ਬੇਦੀ, ਸਵਰਨ ਸਿੰਘ ਕੁੁਹਾੜਕਾ, ਕਰਨਬੀਰ ਸਿੰਘ ਭੁੱਲਰ, ਰਤਨ ਸਿੰਘ ਵੈਂਈਪੂਈ ਆਦਿ ਨੇ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਕਸੇਲ ਅਤੇ ਸਰਾਏ ਅਮਾਨਤ ਖਾਂ ਵਿਖੇ ਵਿਸ਼ਵ ਮਲੇਰੀਆਂ ਦਿਵਸ ਮਨਾਇਆ <br/> ਅਗਲੀ ਖ਼ਬਰ ਜਵਾਨ ਪੁੱਤਰ ਦੀ ਮੌਤ ਮਾਪਿਆਂ ਨੂੰ ਪਾ ਦਿੰਦੀ ਅਸਹਿ ਦੁੱਖਾਂ ਦੇ ਰਾਹ-ਭਰੋਵਾਲ <br/>
Ad Position 24