20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ <br/>

Ad Position 21
No active advertisement
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ | <br/> 28-04-2026
ਖਡੂਰ ਸਾਹਿਬ, 27 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਅੱਜ ਪਿੰਡ ਜੀਉਬਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਨਮਾਨਿਤ ਸ਼ਖ਼ਸੀਅਤਾਂ ਹਾਜ਼ਰ ਸਨ | ਵਿਧਾਇਕ ਲਾਲਪੁਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਜਿਸ ਰਾਹੀਂ ਲੋਕ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਕਿਸੇ ਆਰਥਿਕ ਬੋਝ ਤੋਂ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰੇਕ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਮੌਜੂਦ ਆਗੂਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਚੇਅਰਮੈਨ ਮੰਡੀ ਬੋਰਡ ਅਮਰਿੰਦਰ ਸਿੰਘ ਐਮੀ, ਮੈਡਮ ਅੰਜੂ ਵਰਮਾ, ਤੀਰਥ ਯਾਤਰਾ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਫੇਲੋਕੇ, ਚੇਅਰਮੈਨ ਬਲਜੀਤ ਸਿੰਘ ਖਹਿਰਾ, ਸ਼ੇਰ ਸਿੰਘ ਝੰਡੇਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੇਲਗੱਡੀ 'ਚ ਇਕੱਲੇ ਮਿਲੇ ਬੱਚੇ ਨੂੰ ਸੁਰੱਖਿਅਤ ਪਰਿਵਾਰ ਦੇ ਹਵਾਲੇ ਕੀਤਾ <br/> ਅਗਲੀ ਖ਼ਬਰ ਨਾਗੋਕੇ ਦੇ 3 ਰੋਜ਼ਾ ਕਿ੍ਕਟ ਟੂਰਨਾਮੈਂਟ 'ਚ ਸੁਰਸਿੰਘ ਦੀ ਟੀਮ ਨੇ ਕੀਤਾ ਕੱਪ 'ਤੇ ਕਬਜ਼ਾ <br/>
Ad Position 24