20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਦਮਸ੍ਰੀ ਡਾ. ਪੂਨਮ ਸੂਰੀ ਨੇ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 28-04-2026
ਅੰਮਿ੍ਤਸਰ, 27 ਅਪੈ੍ਰਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਦੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਲਈ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੇ ਯੋਗ ਨਿਰਦੇਸ਼ਨ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਚੇਅਰਮੈਨ ਪਦਮਸ੍ਰੀ ਡਾ. ਪੂਨਮ ਸੂਰੀ, ਪ੍ਰਧਾਨ ਡੀ. ਏ. ਵੀ. ਕਾਲਜ ਮੈਨੇਜਮੈਂਟ ਕਮੇਟੀ ਨਵੀਂ ਦਿੱਲੀ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਮਨੀ ਸੂਰੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਉਨ੍ਹਾਂ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਆਯੋਜਿਤ ਜੇ. ਈ. ਈ. ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਤੇ 10ਵੀਂ ਜਮਾਤ ਦੀ ਸੀ. ਬੀ. ਐਸ. ਈ. ਬੋਰਡ ਪ੍ਰੀਖਿਆ 'ਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਡਾ. ਪੂਨਮ ਸੂਰੀ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ 'ਤੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਡੀ. ਏ. ਵੀ. ਇੰਟਰਨੈਸ਼ਨਲ ਦੇ ਵਿਦਿਆਰਥੀ ਆਪਣੀ ਬੇਮਿਸਾਲ ਪ੍ਰਤਿਭਾ, ਅਣਥੱਕ ਮਿਹਨਤ ਅਤੇ ਦਿ੍ੜ ਇਰਾਦੇ ਨਾਲ ਅਜਿਹੀਆਂ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕਰ ਰਹੇ ਹਨ, ਜਿਸਦਾ ਸਾਰਾ ਸਿਹਰਾ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਦੂਰਦਰਸ਼ੀ ਸੋਚ ਅਤੇ ਸੂਝਵਾਨ ਮਾਰਗਦਰਸ਼ਨ ਨੂੰ ਜਾਂਦਾ ਹੈ | ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਡਾ. ਪੂਨਮ ਸੂਰੀ ਅਤੇ ਸ੍ਰੀਮਤੀ ਮਨੀ ਸੂਰੀ ਦਾ ਦਿਲੋਂ ਧੰਨਵਾਦ ਕਰਦਿਆਂ ਉਨਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜੇ.ਪੀ. ਸ਼ੂਰ, ਸਕੂਲ ਮੈਨੇਜਰ ਡਾ. ਐਸ.ਕੇ. ਅਰੋੜਾ, ਸੁਦਰਸ਼ਨ ਕਪੂਰ, ਪਿ੍ੰਸੀਪਲ ਅਮਰਦੀਪ ਗੁਪਤਾ, ਐਲ. ਐਮ. ਸੀ. ਮੈਂਬਰ ਅਤੇ ਵੱਖ-ਵੱਖ ਡੀ. ਏ. ਵੀ. ਸਕੂਲਾਂ ਦੇ ਪਿ੍ੰਸੀਪਲਾਂ ਨੇ ਆਪਣੀ ਸ਼ਾਨਦਾਰ ਮੌਜੂਦਗੀ ਨਾਲ ਸਮਾਗਮ ਦੀ ਸ਼ੋਭਾ ਵਧਾਈ |

Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਅੰਮਿ੍ਤਸਰ ਵਲੋਂ ਬਾਰ ਮਾਲਕਾਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਰੇਲਗੱਡੀ 'ਚ ਇਕੱਲੇ ਮਿਲੇ ਬੱਚੇ ਨੂੰ ਸੁਰੱਖਿਅਤ ਪਰਿਵਾਰ ਦੇ ਹਵਾਲੇ ਕੀਤਾ <br/>
Ad Position 24