ਅੰਮਿ੍ਤਸਰ, 27 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪਿ੍ਮਰੋਜ਼ਿਜ ਇੰਗਲਿਸ਼ ਸਕੂਲ, ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਦੇ ਵਿਦਿਆਰਥੀਆਂ ਨੇ ਆਲ ਪੰਜਾਬ ਯੂਥ ਸਪੋਰਟਸ ਐਂਡ ਐਕਟੀਵਿਟੀਜ਼ ਐਸੋਸੀਏਸ਼ਨ ਵਲੋਂ ਕਰਵਾਈ ਗਈ ਸੂਬਾ ਪੱਧਰੀ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਦੌਰਾਨ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦਿਆ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ, ਅੰਡਰ-14 ਲੜਕੀਆਂ ਦੀ ਟੀਮ ਨੇ ਵੀ ਪਹਿਲਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਅੰਡਰ-17 ਲੜਕੀਆਂ ਦੀ ਟੀਮ ਨੇ ਵੀ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਚਮਕਾਇਆ | ਇਸ ਮੌਕੇ ਚੇਅਰਮੈਨ ਹਰਸਿਮਰਨ ਸਿੰਘ ਅਤੇ ਪਿ੍ੰ: ਬਲਵਿੰਦਰ ਕੌਰ ਨੇ ਕਿਹਾ ਕਿ ਇਹ ਬੱਚਿਆਂ, ਕੋਚ ਸੰਜੂ ਤੇ ਸਕੂਲ ਸਟਾਫ ਦੀ ਮਿਹਨਤ ਦਾ ਹੀ ਨਤੀਜਾ ਹੈ ਕਿ ਅੱਜ ਬੱਚੇ ਖੇਡਾਂ ਦੇ ਖੇਤਰ 'ਚ ਆਪਣਾ ਨਾਂਅ ਚਮਕਾ ਰਹੇ ਹਨ | ਉਨ੍ਹਾਂ ਬੱਚਿਆਂ ਨੂੰ ਜ਼ਿੰਦਗੀ 'ਚ ਖੂਬ ਤਰੱਕੀ ਕਰਨ 'ਤੇ ਅੱਗੇ ਵੱਧਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |