ਗੋਇੰਦਵਾਲ ਸਾਹਿਬ, 28 ਅਪ੍ਰੈਲ (ਸਕੱਤਰ ਸਿੰਘ ਅਟਵਾਲ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਹੈ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਲੱਗ ਰਹੇ ਲੰਮੇ ਲੰਮੇ ਬਿਜਲੀ ਕੱਟਾ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਦੀ ਅਗਵਾਈ ਹੇਠ ਪਾਵਰਕਾਮ ਦਫਤਰ ਖਡੂਰ ਸਾਹਿਬ ਵਿਖੇ 30 ਅਪ੍ਰੈਲ ਨੂੰ 11 ਵਜੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜਿਸ ਦੇ ਸਬੰਧੀ ਹਲਕਾ ਖਡੂਰ ਸਾਹਿਬ ਦੇ ਸਰਗਰਮ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨਾਂ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਅਤੇ ਪੰਜਾਬ ਦੇ ਲੋਕ ਵੱਡੇ ਪੱਧਰ ਤੇ ਲੱਗ ਰਹੇ ਕੱਟਾਂ ਕਾਰਨ ਸਾਰੀ ਸਾਰੀ ਰਾਤ ਜਾਗ ਕੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਛੋਟੇ-ਛੋਟੇ ਮਸੂਮ ਬੱਚੇ ਗਰਮੀਂ ਵਿਚ ਤਰਾਹ ਤਰਾਹ ਕਰ ਰਹੇ ਹਨ, ਲੰਮੇ ਲੰਮੇ ਕੱਟਾਂ ਕਾਰਨ ਖੜੀਆਂ ਫਸਲਾਂ ਸੁਕ ਰਹੀਆਂ ਹਨ, ਪਸ਼ੂਆਂ ਦਾ ਚਾਰਾ ਵੀ ਬਿਨਾਂ ਪਾਣੀ ਤੋਂ ਤਬਾਅ ਹੋ ਗਿਆ ਹੈ, ਸਰਕਾਰ ਦੇ ਮੰਤਰੀ ਅਤੇ ਵਿਧਾਇਕ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੱਤਾ ਦਾ ਅਨੰਦ ਮਾਣ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਵੱਡੇ ਪੱਧਰ 'ਤੇ ਸ਼ਾਮਿਲ ਹੋ ਕੇ ਪੰਜਾਬ ਸਰਕਾਰ ਦਾ ਪਿਟ ਸਿਆਪਾ ਕਰਨਗੇ | ਇਸ ਮੌਕੇ ਜਰਨਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਸਾਬਕਾ ਮੈਂਬਰ ਬਲਵਿੰਦਰ ਸਿੰਘ ਬਲਾਕ ਸੰਮਤੀ, ਸਰਵਣ ਸਿੰਘ ਸੰਮਾ ਲਾਹੌਰੀਆ, ਜਗਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ |