12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬੀ.ਐੱਸ.ਐੱਫ. ਤੇ ਖਾਲੜਾ ਪੁਲਿਸ ਵਲੋੋਂ 3 ਕਿੱਲੋ 10 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 29-04-2026
ਤਰਨ ਤਾਰਨ, 28 ਅਪ੍ਰੈਲ (ਹਰਿੰਦਰ ਸਿੰਘ)- ਭਾਰਤ-ਪਾਕਿਸਤਾਨ ਸਰਹੱਦ 'ਤੇ ਪੈਂਦੇ ਕਸਬਾ ਖਾਲ਼ੜਾ ਵਿਖੇ ਬੀ.ਐੱਸ.ਐੱਫ਼. ਤੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 3 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 15 ਕਰੋੜ ਤੋਂ ਉਪਰ ਦੱਸੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਬਾਸਰਕੇ ਵਿਖੇ ਗਸ਼ਤ ਕਰ ਰਹੇ ਸਨ ਤਾਂ ਇਕ ਘਰ ਦੇ ਗੇਟ ਵਿਚ ਇਕ ਵਿਅਕਤੀ ਖੜ੍ਹਾ ਸੀ, ਜਿਸ ਦੇ ਹੱਥ ਵਿਚ ਇਕ ਵਜਨਦਾਰ ਮੋਮੀ ਲਿਫਾਫਾ ਸੀ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਲਿਫਾਫਾ ਸੁੱਟ ਦਿੱਤਾ ਅਤੇ ਦੌੜ ਗਿਆ | ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਲੇਕਿਨ ਵਿਅਕਤੀ ਭੱਜਣ 'ਚ ਕਾਮਯਾਬ ਹੋ ਗਿਆ | ਵਿਅਕਤੀ ਵਲੋਂ ਸੁੱਟੇ ਹੋਏ ਲਿਫਾਫੇ ਨੂੰ ਚੈਕ ਕੀਤਾ ਗਿਆ ਤਾਂ ਉਸ 'ਚੋਂ 1 ਕਿਲੋ 994 ਗ੍ਰਾਮ ਹੈਰੋਇਨ ਬਰਾਮਦ ਹੋਈ | ਫ਼ਰਾਰ ਵਿਅਕਤੀ ਦੀ ਪਛਾਣ ਪ੍ਰਗਟ ਸਿੰਘ ਉਰਫ ਪੱਗੂ ਪੁੱਤਰ ਕਸ਼ਮੀਰ ਸਿੰਘ ਵਾਸੀ ਬਾਸਰਕੇ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਗੁਰਸਾਹਿਬ ਸਿੰਘ ਨੂੰ ਬੀ.ਐੱਸ.ਐੱਫ 142 ਦੇ ਕੰਪਨੀ ਕਮਾਂਡਰ ਰਾਜੇਸ਼ ਕੁਮਾਰ ਯਾਦਵ ਨੇ ਸੂਚਨਾ ਦਿੱਤੀ ਕਿ ਲੋਹੇਵਾਲਾ ਪੁੱਲ ਡਿਫੈਂਸ ਡਰੇਨ ਨਜ਼ਦੀਕ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਹ ਪੁਲਿਸ ਅਤੇ ਬੀ.ਐੱਸ.ਐ ਫ ਦੇ ਜਵਾਨਾਂ ਨੂੰ ਨਾਲ ਲੈ ਕੇ ਮੌਕੇ 'ਤੇ ਪੁੱਜੇ ਜਿੱਥੇ ਇਕ ਪੈਕੇਟ ਮਿਲਿਆ ਜਿਸ ਨੂੰ ਜਦੋਂ ਖੋਲ੍ਹ ਕੇ ਚੈਕ ਕੀਤਾ ਗਿਆ ਤਾਂ ਉਸ 'ਚੋਂ 1 ਕਿਲੋ 16 ਗ੍ਰਾਮ ਹੈਰੋਇਨ ਬਰਾਮਦ ਹੋਈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਫ਼ਰਾਰ ਹੋਏ ਵਿਅਕਤੀ ਅਤੇ ਅਣਪਛਾਤੇ ਵਿਅਕਤੀ ਖਿਲਾਫ਼ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਇੰਸਟਾਗ੍ਰਾਮ 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਵਿਖੇ ਬੀਬਾ ਰਮਨਦੀਪ ਕੌਰ ਦੇ ਹੱਕ 'ਚ ਅਕਾਲੀ ਦਲ ਵਲੋਂ ਭਰਵੀਂ ਇਕੱਤਰਤਾ <br/>
Ad Position 24