ਤਰਨ ਤਾਰਨ, 28 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇੰਸਟਾਗ੍ਰਾਮ ਆਈ.ਡੀ. 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ ਵਾਲੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਵਿਖੇ ਸਾਈਬਰ ਸੈੱਲ ਥਾਣਾ ਅੰਮਿ੍ਤਸਰ ਦੇ ਏ.ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਣਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਲੁਹਾਰ ਆਪਣੀ ਇੰਸਟਾਗ੍ਰਾਮ ਦੀ ਆਈ.ਡੀ. 'ਤੇ ਹਥਿਆਰਾਂ ਨਾਲ ਪ੍ਰਦਰਸ਼ਨ ਕਰ ਰਿਹਾ ਹੈ, ਜਿ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮ ਕਾਰਜਕਾਰੀ ਮੈਜਿਸਟ੍ਰੇਟ ਅੰਮਿ੍ਤਸਰ ਵਲੋਂ ਜਾਰੀ ਹੋਏ ਹੁਕਮਾਂ ਦੀ ਉਲੰਘਣਾ ਕੀਤੀ ਹੈ | ਥਾਣਾ ਗੋਇੰਦਵਾਲ ਦੇ ਐੱਸ.ਆਈ. ਵਿਕਰਮ ਸਿੰਘਨੇ ਦੱਸਿਆ ਕਿ ਰਣਜੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ |