12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਕੈਦੀ 'ਤੇ ਹਮਲਾ ਅਤੇ ਜੇਲ੍ਹ ਅਧਿਕਾਰੀਆਂ ਨਾਲ ਗਾਲੀ-ਗਲੋਚ ਕਰਨ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 29-04-2026
ਤਰਨ ਤਾਰਨ, 28 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਪੁਲਿਸ ਨੇ ਗੋਇੰਦਵਾਲ ਜੇਲ੍ਹ ਵਿਚ ਬੰਦ ਇਕ ਕੈਦੀ ਉਪਰ ਦੂਸਰੇ ਹਵਾਲਾਤੀਆਂ ਵਲੋਂ ਹਮਲਾ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਗਾਲੀ ਗਲੋਚ ਕਰਨ ਦੇ ਮਾਮਲੇ ਵਿਚ ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 23 ਅਪ੍ਰੈਲ ਨੂੰ ਅਮਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫਤਹਿ ਸਿੰਘ ਕਾਲੋਨੀ ਅੰਮਿ੍ਤਸਰ, ਬਲਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੱਟੀ, ਦਲਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸੁਲਤਾਨਵਿੰਡ, ਸਰਬਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿਨਾਕਲ ਟਾਵਰ ਸੈਕਟਰ 43 ਗੁੜਗਾਓ ਵਲੋਂ ਕੈਦੀ ਗੁਰਿੰਦਰਪਾਲ ਸਿੰਘ 'ਤੇ ਹਮਲਾ ਕੀਤੀ ਗਿਆ ਅਤੇ ਜੇਲ੍ਹ ਅਧਿਕਾਰੀਆਂ ਨਾਲ ਗਾਲੀ ਗਲੋਚ ਕਰਨ ਤੋਂ ਇਲਾਵਾ ਪਿਕਸ਼ ਮਸ਼ੀਨ ਦੀ ਭੰਨਤੋੜ ਕਰਕੇ ਜੇਲ੍ਹ ਦਾ ਅਨੁਸ਼ਾਸ਼ਨ ਭੰਗ ਕੀਤਾ ਗਿਆ ਹੈ | ਥਾਣਾ ਗੋਇੰਦਵਾਲ ਦੇ ਐੱਸ.ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੇ ਮਾਰੂ ਪ੍ਰਭਾਵ ਤੋਂ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਭਾਸ਼ਨ ਪ੍ਰਤੀਯੋਗਤਾ ਕਰਵਾਈ <br/> ਅਗਲੀ ਖ਼ਬਰ ਇੰਸਟਾਗ੍ਰਾਮ 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ 'ਤੇ ਮਾਮਲਾ ਦਰਜ
Ad Position 24