12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਸ਼ਿਆਂ ਤੇ ਮਾਰੂ ਪ੍ਰਭਾਵ ਤੋਂ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਭਾਸ਼ਨ ਪ੍ਰਤੀਯੋਗਤਾ ਕਰਵਾਈ <br/>

Ad Position 21
No active advertisement
ਅਜੀਤ ਡੈਸਕ 29-04-2026
ਚੋਹਲਾ ਸਾਹਿਬ, 28 ਅਪ੍ਰੈਲ (ਬਲਵਿੰਦਰ ਸਿੰਘ)-ਐਮ.ਐਸ.ਐਮ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ 'ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂੰ ਕਰਵਾਉਣ ਲਈ ਭਾਸ਼ਨ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਮੁਕਾਬਲਾ ਚਾਰ ਹਾਊਸਾਂ ਦੇ ਵਿਚਕਾਰ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਨਸ਼ਿਆਂ ਦੇ ਕਾਰਨ ਉਸ ਨੂੰ ਰੋਕਣ ਦੇ ਉਪਾਅ ਅਤੇ ਆਪਣੇ ਵਿਚਾਰ ਪੇਸ਼ ਕੀਤੇ | ਨਸ਼ਿਆਂ ਵਿਚ ਫਸੇ ਨੌਜਵਾਨ ਕਿਸ ਤਰ੍ਹਾਂ ਆਪਣੇ ਪਰਿਵਾਰ ਅਤੇ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਇਹ ਇਕ ਅਜਿਹਾ ਰੋਗ ਹੈ, ਜੋ ਮਨੁੱਖ ਦੀ ਸਿਹਤ, ਸੋਚ ਅਤੇ ਜੀਵਨ ਨੂੰ ਹੌਲੀ-ਹੌਲੀ ਖ਼ਤਮ ਕਰ ਸਕਦਾ ਹੈ | ਇਸ ਵਿਚ ਵਿਦਿਆਰਥੀਆਂ ਨੇ ਦੱਸਿਆ ਕਿ ਨਸ਼ੇ ਸਰੀਰ, ਦਿਮਾਗ਼ ਅਤੇ ਜਿੰਦਗੀ ਲਈ ਜਾਨਲੇਵਾ ਹੋ ਸਕਦੇ ਹਨ | ਇਸ ਤਰ੍ਹਾਂ ਇਨ੍ਹਾਂ ਮੁਕਾਬਲਿਆਂ ਵਿਚ ਪਹਿਲੀ ਪੁਜੀਸ਼ਨ ਸ਼ਹੀਦ ਊਧਮ ਸਿੰਘ ਹਾਊਸ ਨੇ ਪ੍ਰਾਪਤ ਕੀਤੀ | ਦੂਸਰੀ ਪੁਜੀਸ਼ਨ ਮਦਰ ਟਰੇਸਾ ਹਾਊਸ ਨੇ ਅਤੇ ਤੀਸਰੀ ਪੁਜੀਸ਼ਨ ਭਗਤ ਪੂਰਨ ਸਿੰਘ ਹਾਊਸ ਨੇ ਹਾਸਲ ਕੀਤੀ | ਇਸ ਮੌਕੇ ਚੇਅ. ਡਾ. ਉਪਕਾਰ ਸਿੰਘ ਸੰਧੂ, ਪਿ੍ੰਸੀਪਲ ਰਾਕੇਸ਼ ਕੁਮਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਕੈਦੀ 'ਤੇ ਹਮਲਾ ਅਤੇ ਜੇਲ੍ਹ ਅਧਿਕਾਰੀਆਂ ਨਾਲ ਗਾਲੀ-ਗਲੋਚ ਕਰਨ 'ਤੇ ਮਾਮਲਾ ਦਰਜ
Ad Position 24