ਤਰਨ ਤਾਰਨ, 28 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਿਆਂ ਸਿਟੀ ਪੱਟੀ ਦੀ ਪੁਲਿਸ ਨੇ ਦਾਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਵਿਆਹੁਤਾ ਦੇ ਸਹੁਰਾ ਪਰਿਵਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਵਰਿੰਦਰ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਅੰਮਿ੍ਤਪਾਲ ਸਿੰਘ ਪੁੱਤਰ ਨਿਰੰਕਾਰ ਸਿੰਘ, ਨਿਰੰਕਾਰ ਸਿੰਘ ਪੁੱਤਰ ਬਲਬੀਰ ਸਿੰਘ, ਮਨਪ੍ਰੀਤ ਕੌਰ ਪਤਨੀ ਨਿਰੰਕਾਰ ਸਿੰਘ ਵਾਸੀਆਨ ਪਿੰਡ ਚੂੜਚੱਕ ਨੌਸ਼ਹਿਰਾ ਮਾਝਾ ਸਿੰਘ ਵਾਲਾ ਬਟਾਲਾ ਜ਼ਿਲ੍ਹਾ ਗੁਰਾਦਸਪੁਰ ਵਲੋਂ ਦਾਜ ਦੀ ਖਾਤਰ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਪੱਟੀ ਜਗਜੀਤ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ | ਜਿਸ 'ਤੇ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਮਨਪ੍ਰੀਤ ਕੌਰ ਵਲੋਂ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰ ੂਕਰ ਦਿੱਤੀ ਹੈ |