12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪਟਿਆਲਾ 'ਚ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 3 ਨੂੰ - ਥੂਹੀ <br/>

Ad Position 21
No active advertisement
ਅਜੀਤ ਡੈਸਕ 29-04-2026
ਖਾਲੜਾ, 28 ਅਪ੍ਰੈਲ (ਜੱਜਪਾਲ ਸਿੰਘ ਜੱਜ)-ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਥੂਹੀ ਵਲੋਂ ਦੱਸਿਆ ਗਿਆ ਹੈ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਕੱਢੀ ਗਈ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀਆਂ 270 ਆਸਾਮੀਆਂ ਦਾ ਪੇਪਰ ਲਿਆ ਗਿਆ ਸੀ ਅਤੇ ਉਸ ਦਾ ਨਤੀਜਾ ਵੀ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਜਾਰੀ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਚੁਣੇ 270 ਸਾਥੀਆਂ ਨੂੰ ਜੁਆਇੰਨਿੰਗ ਲੈਟਰ ਜਾਰੀ ਨਹੀਂ ਕੀਤੇ ਗਏ | ਇਹ ਗੱਲ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਉਣਾ ਜ਼ਰੂਰੀ ਹੈ ਕਿ 13 ਤਰੀਖ ਨੂੰ ਸਾਡੀ ਡਿਪਾਰਟਮੈਂਟ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਪੈਨਲ ਮੀਟਿੰਗ ਹੋਈ ਸੀ, ਉਸ ਵਿਚ ਸਾਨੂੰ 20 ਦਿਨ ਵਿਚ ਜੁਆਇੰਨ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਉਹ ਵੀ ਲਾਰਾ ਹੀ ਸਾਬਿਤ ਹੋਇਆ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਮੈਦਾਨੀ ਪੱਧਰ 'ਤੇ ਕਰਮਚਾਰੀਆਂ ਦੀ ਭਾਰੀ ਘਾਟ ਹੈ ਅਤੇ ਦੂਜੇ ਪਾਸੇ ਮੈਰਿਟ ਅਨੁਸਾਰ ਚੁਣੇ ਗਏ ਉਮੀਦਵਾਰ ਬਿਨਾਂ ਕਿਸੇ ਵਜ੍ਹਾ ਦੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ | ਇਹ ਸਥਿਤੀ ਨਾ ਸਿਰਫ਼ ਉਮੀਦਵਾਰਾਂ ਨਾਲ ਧੱਕਾ ਹੈ, ਸਗੋਂ ਸਰਕਾਰੀ ਸਿਹਤ ਸੇਵਾਵਾਂ 'ਤੇ ਵੀ ਨਕਾਰਾਤਮਕ ਪ੍ਰਭਾਵ ਪਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਾਰ-ਵਾਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਨੂੰ ਮਿਲ ਕੇ ਆਪਣੀ ਮੰਗ ਤੋਂ ਜਾਣੂ ਕਰਵਾ ਚੁੱਕੇ ਹਾਂ, ਪਰ ਲਗਾਤਾਰ ਨਿਯੁਕਤੀ ਪੱਤਰ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ | ਇਸ ਲਈ ਮੈਰਿਟ ਸੂਚੀ ਵਿਚ ਸ਼ਾਮਿਲ ਸਾਰੇ ਯੋਗ ਉਮੀਦਵਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ 3 ਮਈ ਦਿਨ ਐਤਵਾਰ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਪਟਿਆਲਾ 'ਚ ਘਿਰਾਓ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਵਿਖੇ ਮੁਫ਼ਤ ਨਸ਼ਾ ਛੁਡਾਊ ਅਤੇ ਆਯੁਰਵੈਦਿਕ ਕੈਂਪ 1 ਮਈ ਨੂੰ ਅਗਲੀ ਖ਼ਬਰ ਦਾਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ
Ad Position 24