ਤਰਨ ਤਾਰਨ, 28 ਅਪ੍ਰੈਲ (ਹਰਿੰਦਰ ਸਿੰਘ)- ਔਰਤ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਥਾਣਆ ਗੋਇੰਦਵਾਲ ਦੀ ਪੁਲਿਸ ਨੇ 5 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਬਲਵਿੰਦਰ ਕੌਰ ਪਤਨੀ ਅਜੈਬ ਸਿੰਘ ਵਾਸੀ ਕੁਹਾੜਕਾ ਨੇ ਸ਼ਿਕਾਇਤ ਦਰਜ ਕਰਵਾਈ ਕਿ 10 ਮਾਰਚ ਨੂੰ ਉਹ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਬੇਅੰਤ ਕੌਰ ਦੇ ਪਰਿਵਾਰਕ ਮੈਂਬਰਾਂ ਜਸਵਿੰਦਰ ਕੌਰ ਪਤਨੀ ਸੁਖਰਾਜ ਸਿੰਘ, ਅਜੈਦੀਪ ਸਿੰਘ ਪੁੱਤਰ ਬਲਰਾਜ ਸਿੰਘ, ਰਵਨੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀਅਨ ਕਰਮੂੰਵਾਲਾ ਜ਼ਿਲ੍ਹਾ ਫਿਰੋਜਪੁਰ, ਜਗਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੈਤ, ਬੇਅੰਤ ਕੌਰ ਪੁੱਤਰੀ ਸੁਖਰਾਜ ਸਿੰਘ ਵਾਸੀ ਕਰਮੂਵਾਲ ਜ਼ਿਲ੍ਹਾ ਫਿਰੋਜਪੁਰ ਸਮੇਤ 3 ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਲਗਾ ਦਿੱਤੀਆਂ ਅਤੇ ਉਸ ਨੂੰ ਧਮਕੀਆਂ ਵੀ ਦਿੱਤੀਆਂ | ਉਹ ਇਲਾਜ ਲਈ ਝਬਾਲ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਰਹੀ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |