12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਬੱਚਿਆਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ <br/>

Ad Position 21
No active advertisement
ਅਜੀਤ ਡੈਸਕ 29-04-2026
ਝਬਾਲ, 28 ਅਪ੍ਰੈਲ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਹੈਲਥ ਐਂਡ ਸੇਫਟੀ ਡੇ ਮਨਾਉਂਦਿਆਂ ਬੱਚਿਆਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ ਗਿਆ | ਮੈਡਮ ਸੰਗੀਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਇਕ ਵਡਮੁੱਲਾ ਖਜ਼ਾਨਾ ਹੈ, ਇਸ ਲਈ ਹਰ ਇਕ ਬੱਚੇ ਨੂੰ ਆਪਣੀ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਸੰਤੁਲਿਤ ਭੋਜਨ ਖਾਣ, ਵੱਧ ਤੋਂ ਵੱਧ ਕਸਰਤ ਕਰਨ, ਖੇਡਾਂ 'ਚ ਭਾਗ ਲੈਣ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ | ਇਸੇ ਸੰਬੰਧ ਵਿਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਕ ਵੀਡੀਓ ਰਾਹੀਂ ਆਪਣੇ ਆਲੇ-ਦੁਆਲੇ ਸਾਵਧਾਨੀ ਵਰਤਣ ਲਈ ਸੁਚੇਤ ਕੀਤਾ ਗਿਆ | ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਸਕੂਲ ਦੇ ਪਿ੍ੰਸੀਪਲ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਖਾਣ ਅਤੇ ਖੇਡਾਂ ਦੁਆਰਾ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਕਾਗਜ਼ਾਂ ਵਿਚ ਸੀਮਿਤ ਹੋ ਕੇ ਰਹਿ ਗਿਆ ਗੋਇੰਦਵਾਲ ਸਾਹਿਬ ਦਾ ਖੇਡ ਸਟੇਡੀਅਮ <br/> ਅਗਲੀ ਖ਼ਬਰ ਡੀ.ਈ.ਓ. ਰਾਜੀਵ ਛਾਬੜਾ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਨਾਲ ਅਹਿਮ ਮੀਟਿੰਗ <br/>
Ad Position 24