21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਦੋ ਨੌਜਵਾਨ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 02-05-2026
ਮੀਆਂਵਿੰਡ, 1 ਮਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਆਏ ਦਿਨ ਵੱਖ-ਵੱਖ ਪਾਰਟੀਆਂ ਨਾਲ ਜੁੜੇ ਨੌਜ਼ਵਾਨ ਆਪਣਾ ਸਮਰਥਨ ਦੇ ਰਹੇ | ਇਸੇ ਤਰ੍ਹਾਂ ਪਿੰਡ ਕਾਜੀਵਾਲ ਤੋਂ ਅਕਾਲੀ ਦਲ ਨਾਲ ਜੁੜੇ ਗੁਰਸ਼ਰਨ ਸਿੰਘ ਲਾਟੀ ਤੇ ਰਵੀ ਸਿੰਘ ਅਕਾਲੀ ਦਲ ਨੂੰ ਅਲਵਿਦਾ ਕਹਿ ਕਾਂਗਰਸ ਵਿਚ ਸ਼ਾਮਿਲ ਹੋ ਗਏ | ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਬੀਤੇ ਦੋ ਦਿਨ ਪਹਿਲਾਂ ਵੀ ਖਲਚੀਆਂ ਤੇ ਰਈਆ ਤੋਂ ਬਹੁ ਗਿਣਤੀ ਵਿਚ ਪਰਿਵਾਰ ਅਤੇ ਉਨ੍ਹਾਂ ਦੇ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕ ਹੁਣ ਚਾਹੁੰਦੇ ਹਨ ਕਿ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਆਵੇ ਤਾਂ ਜੋ ਇਸ ਸਰਕਾਰ ਵਲੋਂ ਬੰਦ ਕੀਤਿਆਂ ਸਹੂਲਤਾਂ ਦੁਬਾਰਾ ਮਿਲ ਸਕਣ | ਇਸ ਮੌਕੇ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਬਲਾਕ ਪ੍ਰਧਾਨ ਸਾਬਕਾ ਸਰਪੰਚ ਦਲੇਰ ਸਿੰਘ ਸਰਲੀ, ਸਾਬਕਾ ਸਰਪੰਚ ਅਵਤਾਰ ਸਿੰਘ ਤਖਤੂਚੱਕ, ਪੀ.ਏ. ਜਗਦੀਪ ਸਿੰਘ ਮਾਨ, ਹਰਪਾਲ ਸਿੰਘ ਕਾਜੀਵਾਲ ਤੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਭਿੰਡਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਮਾਝੇ ਦੇ ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਵੇ- ਬਰਾਹ <br/> ਅਗਲੀ ਖ਼ਬਰ ਭਾਜਪਾ ਵਲੋਂ ਫਤਿਆਬਾਦ 'ਚ ਵੱਖ-ਵੱਖ ਪਾਰਟੀਆਂ ਨੂੰ ਝਟਕਾ, ਪ੍ਰਮੁੱਖ ਸਮਰਥਕ ਸਾਥੀਆਂ ਸਮੇਤ ਪਾਰਟੀ ਹੋਏ ਸ਼ਾਮਿਲ <br/>
Ad Position 24