ਪੱਟੀ, 1 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੀ. ਐੱਮ. ਸ੍ਰੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਦੀਆਂ ਅੱਠਵੀਂ ਜਮਾਤ ਦੀਆਂ ਹੋਣਹਾਰ ਵਿਦਿਆਰਥਣਾਂ ਮੰਨਤਦੀਪ ਕੌਰ ਅਤੇ ਸੁਖਮਨਜੀਤ ਕੌਰ ਨੇ ਐੱਸ.ਸੀ.ਈ.ਆਰ.ਟੀ ਵਲੋਂ ਕਰਵਾਈ ਗਈ ਐੱਨ.ਐੱਮ.ਐੱਮ.ਐੱਸ.ਐੱਸ. ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਜਿਕਰਯੋਗ ਹੈ ਕਿ ਐੱਸ. ਸੀ. ਈ. ਆਰ. ਟੀ. ਵਲੋਂ ਮਿਤੀ 4 ਜਨਵਰੀ 2026 ਨੂੰ ਲਈ ਗਈ ਇਸ ਪ੍ਰੀਖਿਆ ਵਿਚ ਜ਼ਿਲ੍ਹਾ ਪੱਧਰ 'ਤੇ ਕੁੱਲ 2290 ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ | ਇਸ ਮੈਰਿਟ ਸੂਚੀ ਵਿਚ ਪੀ.ਐੱਮ.ਸ੍ਰੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਦੀਆਂ ਦੋ ਵਿਦਿਆਰਥਣਾਂ ਸੁਖਮਨਜੀਤ ਕੌਰ ਅਤੇ ਮੰਨਤਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਥਾਂ ਬਣਾਈ ਹੈ | ਇਸ ਮੌਕੇ ਸਕੂਲ ਇੰਚਾਰਜ ਮਨਦੀਪ ਕੌਰ ਨੇ ਅੱਠਵੀਂ ਕਲਾਸ ਦੀ ਇੰਚਾਰਜ ਮਨਦੀਪ ਕੌਰ ਸਮੇਤ ਸਾਰੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਇਸ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਫਲਤਾਵਾਂ ਨਾਲ ਹੋਰ ਵਿਦਿਆਰਥੀਆਂ ਨੂੰ ਵੀ