20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੰਤ ਬਾਬਾ ਇਕਬਾਲ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੜੂ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 02-05-2026
ਤਰਨ ਤਾਰਨ, 1 ਮਈ (ਹਰਿੰਦਰ ਸਿੰਘ)-20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤਤੇਜਾ ਸਿੰਘ ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ. ਐੱਮ. (ਹਾਰਵਰਡ) ਦੇ ਅਨਿੰਨ ਸੇਵਕ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਬੜੂ ਸਾਹਿਬ ਵਿਖੇ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ 28 ਅਪ੍ਰੈਲ ਨੂੰ 121 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਨਾਲ ਹੋਈ, ਜਿਨ੍ਹਾਂ ਦੇ ਭੋਗ ਮੁੱਖ ਦਰਬਾਰ ਸਾਹਿਬ ਵਿਚ 30 ਅਪ੍ਰੈਲ ਨੂੰ ਪਾਏ ਅਤੇ 584 ਸਹਿਜ ਪਾਠਾਂ ਦੇ ਭੋਗ ਵੀ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਦੁਪਹਿਰ 4 ਵਜੇ ਤੋਂ ਰਾਤ 9 ਵਜੇ ਤੱਕ ਸਜਾਇਆ ਗਿਆ | 1 ਮਈ ਨੂੰ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਕਥਾਵਾਚਕਾਂ ਅਤੇ ਕੀਰਤਨੀ ਜਥਿਆਂ ਵਿਚ ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਹਰਨੇਕ ਸਿੰਘ ਲੰਗਰਾਂ ਵਾਲਿਆਂ ਦਾ ਜਥਾ, ਗਿਆਨੀ ਗਗਨਦੀਪ ਸਿੰਘ ਕਥਾਵਾਚਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸੰਤ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲੇ, ਸੰਤ ਬਾਬਾ ਜਗਤਾਰ ਸਿੰਘ ਕਾਹਨਗੜ੍ਹ ਵਾਲੇ, ਅਨਾਹਦ ਬਾਣੀ ਤੰਤੀ ਸਾਜ ਜਥਾ ਅਤੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ | ਇਸ ਸਮਾਗਮ ਵਿਚ ਪੰਥ ਦੀਆਂ ਅਨੇਕਾਂ ਹੋਰ ਵੱਖ-ਵੱਖ ਸਿੱਖ ਸੰਸਥਾਵਾਂ ਦੇ ਪ੍ਰਤਿਨਿਧੀਆਂ ਨੇ ਵੀ ਹਾਜ਼ਰੀ ਭਰੀ | ਇਸ ਸਮਾਗਮ ਦੌਰਾਨ ਸੰਤ ਬਾਬਾ ਇਕਬਾਲ ਸਿੰਘ ਦੇ ਬਚਨਾਂ ਨੂੰ ਯਾਦ ਕੀਤਾ ਗਿਆ ਕਿ ਉਨ੍ਹਾਂ ਦਾ ਸੰਕਲਪ ਸੀ ਕਿ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜ ਕੇ ਉਨ੍ਹਾਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਗੁਰਮਤਿ ਅਧਾਰਿਤ ਜੀਵਨ ਵੀ ਦਿੱਤਾ ਜਾਵੇ | ਅੱਜ ਪੰਜਾਬ ਨੂੰ ਐਸੇ ਗੁਰਸਿੱਖ ਆਗੂਆਂ ਅਤੇ ਅਫ਼ਸਰਾਂ ਦੀ ਬਹੁਤ ਲੋੜ ਹੈ | ਕਲਗੀਧਰ ਟਰੱਸਟ ਇਸ ਵਿਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ | ਕਲਗੀਧਰ ਟਰੱਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਤੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਨੇ ਸਭ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੰਤ ਬਾਬਾ ਇਕਬਾਲ ਸਿੰਘ ਦੇ ਸੰਸਕਾਰਾਂ ਤੇ ਸੰਕਲਪਾਂ ਨੂੰ ਅੱਗੇ ਵਧਾਉਣ ਲਈ ਟਰੱਸਟ ਪੂਰੇ ਉਤਸ਼ਾਹ ਨਾਲ ਜੁਟਿਆ ਹੋਇਆ ਹੈ | ਅੰਤ ਵਿਚ ਸਮੂਹ ਸੰਗਤ ਵਲੋਂ ਸੰਤ ਬਾਬਾ ਇਕਬਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਮਿਸ਼ਨ ਤੇ ਅਦੁੱਤੀ ਸੇਵਾ ਨੂੰ ਯਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਪਤੀ-ਪਤਨੀ ਕਾਬੂ ਅਗਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਚੱਲਦੀ ਸੱਚਖੰਡ ਰੇਲਗੱਡੀ ਦੀ ਬੁਕਿੰਗ ਜ਼ਿਆਦਾ ਹੋਣ ਕਰਕੇ ਇਕ ਹੋਰ ਰੇਲਗੱਡੀ ਚਲਾਈ...
Ad Position 24