19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਹਲਕਾ ਖਡੂਰ ਸਾਹਿਬ ਦਾ ਐੱਸ. ਸੀ. ਵਿੰਗ ਬਿੱਲਾ ਖਹਿਰਾ ਨਾਲ ਚਟਾਂਨ ਵਾਂਗ ਖੜ੍ਹਾ- ਜਸਵੰਤ ਸਿੰਘ <br/>

Ad Position 21
No active advertisement
ਅਜੀਤ ਡੈਸਕ 02-05-2026
ਖਡੂਰ ਸਾਹਿਬ, 1 ਮਈ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਖਡੂਰ ਸਾਹਿਬ ਬੀਬਾ ਰਮਨਦੀਪ ਕੌਰ ਖਹਿਰਾ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਖਹਿਰਾ ਵਲੋਂ 2027 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕੀਤੀ ਜਾ ਰਹੀ ਮਿਹਨਤ ਅਤੇ ਮੀਟਿੰਗਾਂ ਧਰਨਿਆਂ ਵਿਚ ਹੋਰ ਰਹੇ ਭਾਰੀ ਇਕੱਠ ਇਹ ਸਾਬਤ ਕਰਦੇ ਹਨ ਕਿ ਖਡੂਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮੀਤ ਪ੍ਰਧਾਨ ਐੱਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਜਸਵੰਤ ਸਿੰਘ ਛਾਪੜੀ ਸਾਹਿਬ ਬਲਾਕ ਸੰਮਤੀ ਮੈਂਬਰ ਨੇ ਬੀਬਾ ਰਮਨਦੀਪ ਕੌਰ ਖਹਿਰਾ ਦੇ ਹੱਕ ਵਿਚ ਲੋਕਾਂ ਨੂੰ ਲਾਮਬੱਧ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਲਕੇ ਦਾ ਐੱਸ.ਸੀ. ਵਿੰਗ ਬੀਬਾ ਰਮਨਦੀਪ ਕੌਰ ਖਹਿਰਾ ਅਤੇ ਅਵਤਾਰ ਸਿੰਘ ਬਿੱਲਾ ਖਹਿਰਾ ਦੇ ਨਾਲ ਚਟਾਂਨ ਵਾਂਗ ਖੜਾ ਹੈ ਅਤੇ 2027 ਦੀਆਂ ਚੋਣਾਂ ਵਿਚ ਵੱਡੇ ਪੱਧਰ 'ਤੇ ਆਪਣੀ ਭੂਮਿਕਾ ਨਿਭਾਵੇਗਾ | ਇਸ ਮੌਕੇ ਉਨ੍ਹਾਂ ਨਾਲ ਬਾਬਾ ਜਸਵੰਤ ਸਿੰਘ ਖਡੂਰ ਸਾਹਿਬ ਜ਼ਿਲ੍ਹਾ ਜਨਰਲ ਸਕਤਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਦੀ ਏਟਕ ਜਥੇਬੰਦੀ ਨੇ ਲਾਲ ਝੰਡੇ ਲਹਿਰਾ ਕੇ ਸ਼ਿਕਾਂਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ <br/> ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24