17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-05-2026
ਤਰਨ ਤਾਰਨ, 2 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੇੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ. ਆਈ. ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਖੇਡ ਸਟੇਡੀਅਮ ਝਬਾਲ ਕਲਾਂ ਤੋਂ ਰਣਜੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਚੀਮ ਕਲਾਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਿੱਕਾ ਰੋਹੀ ਪੁੱਲ ਮੁਹੱਲਾ ਟਾਂਕਕਸ਼ੱਤਰੀ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਜਗਰੂਪ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਚੰਦਰ ਕਾਲੋਨੀ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ. ਐੱਸ.ਆਈ. ਹੀਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਬਾਗੜੀਆਂ ਦੀਆਂ ਮੜੀਆਂ ਤੋਂ ਜੁਗਰਾਜ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਕੱਦਗਿੱਲ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤਦੌਰਾਨ ਰਜਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਕੰਗ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 14 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਅਰਜਨ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਗੁਰਮੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਹਾਂਸਾਵਾਲਾ ਦੇ ਘਰ ਛਾਪੇਮਾਰੀ ਦੌਰਾਨ ਇਥੋਂ 4125 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ. ਆਈ. ਜੈਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਹਿੰਦੀਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੁਹਿੰਦੀਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਤੋਂ ਅਜੇ ਪੁੱਤਰ ਬਿੱਕਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇੱਟਾਂ ਵਾਲਾ ਭੱਠਾ ਪਿੰਡ ਜੋਤੀਸ਼ਾਹ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਨਿਸ਼ਾਨ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਜੋਤੀਸ਼ਾਹ ਨੂੰ ਕਾਬੂ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਤਹਿਤ ਜ਼ਿਲ੍ਹੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸਵੈ-ਗਣਨਾ <br/> ਅਗਲੀ ਖ਼ਬਰ ਬਰਿਜ਼ਾ ਤੇ ਸਵਿਫਟ ਡਿਜ਼ਾਇਰ ਗੱਡੀਆਂ ਆਪਸ ਵਿਚ ਟਕਰਾਈਆਂ, ਜਾਨੀ ਨੁਕਸਾਨ ਹੋਣੋਂ ਬਚਿਆ <br/>
Ad Position 24