18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਿੱਜੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 03-05-2026
ਤਰਨ ਤਾਰਨ, 2 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨੂਰਦੀ ਅੱਡਾ ਵਿਖੇ ਦੇਰ ਸ਼ਾਮ ਨੂੰ 2 ਨੌਜਵਾਨਾਂ ਨੇ ਨਿੱਜੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਨਵਦੀਪ ਭੱਟੀ ਮੌਕੇ 'ਤੇ ਪਹੁੰਚ ਗਏ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ | ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਨੂਰਦੀ ਅੱਡਾ ਸਥਿਤ ਜੋਬਨਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਾਣੋਚਾਹਲ ਨੂੰ 2 ਨੌਜਵਾਨਾਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਕੀਤੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਜੋਬਨਜੀਤ ਸਿੰਘ ਨੂੰ ਗੋਲੀ ਮਾਰਨ ਵਾਲੇ ਦੋਵੇਂ ਨੌਜਵਾਨ ਉਸ ਦੇ ਪਿੰਡ ਦੇ ਹੀ ਰਹਿਣ ਵਾਲੇ ਹਨ ਅਤੇ ਇਨ੍ਹਾਂ ਦਾ ਆਪਸ ਵਿਚ ਪੈਸਿਆਂ ਦਾ ਲੈਣ ਦੇਣ ਸੀ ਅਤੇ ਪੁਰਾਣੀ ਰੰਜਿਸ਼ ਚੱਲ ਰਹੀ ਸੀ | ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਕੇਸ ਦਰਜ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਹਮਲਾਵਰਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਅਨੂੰ ਕਾਰ ਏਜੰਸੀ ਚੌਥੀ ਵਾਰ ਫਿਰ ਆਈ ਚੋਰਾਂ ਦੇ ਨਿਸ਼ਾਨੇ 'ਤੇ, ਗੱਲ੍ਹੇ 'ਚੋਂ ਨਕਦੀ ਲੈ ਕੇ ਮੁਲਜ਼ਮ ਫ਼ਰਾਰ <br/> ਅਗਲੀ ਖ਼ਬਰ ਸਾਂਝੀ ਕੰਧ ਦੇ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਔਰਤ ਹੋਈ ਜ਼ਖ਼ਮੀ
Ad Position 24