18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 03-05-2026
ਤਰਨ ਤਾਰਨ, 2 ਮਈ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹਲਕਾ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਵੰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕੀਤਾ ਕਰੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਕੰਮ ਲੈਣ ਵਾਸਤੇ ਆਂਗਣਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਕਰਾਉਣੇ ਜਿਵੇਂ ਜਨਗਾਨਾ ਆਰਥਿਕ ਸਰਵੇ, ਡਰੱਗ ਸਰਵੇ ਆਦਿ ਬੰਦ ਕੀਤੇ ਜਾਣ, ਆਂਗਣਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ, ਐੱਨ.ਜੀ.ਓ. ਨੂੰ ਦਿੱਤੇ ਬਲਾਕਾਂ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕੇ ਆ ਨੂੰ ਲਾਗੂ ਕੀਤਾ ਜਾਵੇ | ਧਰਨੇ ਦੌਰਾਨ ਗੁਰਪ੍ਰੀਤ ਰੋਮਾਣਾ, ਰਣਜੀਤ ਕੌਰ, ਗੁਰਪ੍ਰੀਤ ਕੌਰ ਮੱਲਮੋਹਰੀ, ਮਨਜੀਤ ਕੌਰ, ਸਿਮਰਨਜੀਤ ਕੌਰ, ਸਤਬੀਰ ਕੌਰ ਝਬਾਲ, ਕੰਵਲਪ੍ਰੀਤ ਕੌਰ ਤਰਨ ਤਾਰਨ ਆਦਿ ਮੁਲਾਜਮਾਂ ਨੇ ਵੀ ਸੰਬੋਧਨ ਕੀਤਾ | ਧਰਨੇ ਦੌਰਾਨ ਪਹੁੰਚੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਨੇ ਆਂਗਣਵਾੜੀ ਵਰਕਰਾਂ ਪਾਸੋਂ ਮੰਗ ਪੱਤਰ ਹਾਸਿਲ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਦੇ ਦੇਣਗੇ ਅਤੇ ਪੰਜਾਬ ਸਰਕਾਰ ਤੱਕ ਪੁੱਜਦਾ ਕਰ ਦੇਣਗੇ | ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਧਰਨੇ ਦੌਰਾਨ ਵੱਡੀ ਗਿਣਤੀ 'ਚ ਵਰਕਰਾਂ ਤੇ ਹੈਲਪਰਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 15 ਤੋਂ ਕਈ ਪਰਿਵਾਰ 'ਆਪ' ਆਗੂ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਫ਼ੌਜੀ ਹਮਲੇ ਦੀ ਪੜਤਾਲ ਲਈ ਬਣਾਓ ਨਿਰਪੱਖ ਕਮਿਸ਼ਨ, ਫਾਈਲਾਂ ਹੋਣ ਜਨਤਕ, ਫਿਰ ਬੁਲਾਓ ਵਿਧਾਨ ਸਭਾ ਦਾ ਇਜਲਾਸ-ਖਾਲੜਾ ਮਿਸ਼...
Ad Position 24