ਤਰਨ ਤਾਰਨ, 2 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੀ ਵਾਰਡ ਨੰਬਰ 15 ਮੁਹੱਲਾ ਮੁਰਾਦਪੁਰ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਮਨਦੀਪ ਸਿੰਘ ਵਸੀਕਾ ਨਵੀਸ ਆਪਣੇ ਸੈਂਕੜਾ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਨੂੰ ਅਤੇ ਹੋਰ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਾਖੁਸ਼ ਹੋ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਰਹੇ ਹਨ | ਕਰਨਬੀਰ ਸਿੰਘ ਬੁਰਜ ਨੇ ਪਿਛਲੇ ਦਿਨੀ ਇਕ ਵਿਸ਼ੇਸ਼ ਇਜਲਾਸ ਦੌਰਾਨ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਸ਼ਰਾਬ ਦੇ ਨਸ਼ੇ 'ਚ ਪਹੁੰਚਣ 'ਤੇ ਕੜੇ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਜਲਦ ਹੀ ਭਗਵੰਤ ਸਿੰਘ ਮਾਨ ਦੀ ਸੱਚਾਈ ਲੋਕਾਂ ਸਾਹਮਣੇ ਆ ਜਾਵੇਗੀ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ 'ਆਪ' ਸਰਕਾਰ ਦਾ ਬਿਸਤਰਾ ਗੋਲ ਕਰ ਦੇਣਗੇ | ਇਸ ਮੌਕੇ ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਸਰਪੰਚ ਸੁੱਚਾ ਸਿੰਘ, ਮਲਕੀਤ ਸਿੰਘ ਗਹਿਰੀ, ਪਾਹੁਲਪ੍ਰੀਤ ਸਿੰਘ ਕਸੇਲ, ਹਰਜੀਤ ਸਿੰਘ ਝਬਾਲ, ਸਤਵਿੰਦਰ ਸਿੰਘ ਕਾਕਾ ਦਿੱਲੀ ਵਾਲੇ, ਪਵਨ ਸ਼ਰਮਾ ਪੀਕੂ, ਅਮਨਦੀਪ ਸਿੰਘ, ਜੈਪਾਲ, ਭਰਤ ਮਨਚੰਦਾ, ਸੁਖਵਿੰਦਰ ਸਿੰਘ ਢਿੱਲੋ, ਭਗਵਾਨ ਸਿੰਘ ਨੰਬਰਦਾਰ, ਕਮਲ ਭਾਰਗਵ, ਦਵਿੰਦਰ ਮੱਲੀ, ਬਿਮਲਾ ਰਾਣੀ, ਦਰਸ਼ਨਾਂ ਰਾਣੀ, ਸੁਖਦੇਵ ਸਿੰਘ, ਰਜਨੀ ਸ਼ਰਮਾ, ਰਾਜ ਕੁਮਾਰ, ਨੰਦਲਾਲ, ਰਤਨਲਾਲ, ਅਸ਼ੋਕ ਕੁਮਾਰ, ਅਮਨ ਕੁਮਾਰ ਅਤੇ ਹੋਰ ਮਹੱਲਾ ਨਿਵਾਸੀ ਮੌਜੂਦ ਸਨ |