19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਭਾਈ ਵੀਰ ਸਿੰਘ ਬਿਰਧ ਘਰ ਵਿਖੇ ਲਗਾਇਆ ਵਿਸ਼ੇਸ਼ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 03-05-2026
ਤਰਨ ਤਾਰਨ, 2 ਮਈ (ਇਕਬਾਲ ਸਿੰਘ ਸੋਢੀ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਮਿਸ ਕਿਰਨ ਜੋਤੀ ਵਲੋਂ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਇਸ ਦੌਰਾਨ ਉਨ੍ਹਾਂ ਬਿਰਧ ਘਰ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਬਜ਼ੁਰਗਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜਦੋਂ ਵੀ ਕਾਨੂੰਨੀ ਸਹਾਇਤਾ ਦੀ ਲੋੜ ਹੋਵੇ, ਉਹ ਕਿਸੇ ਵੀ ਕੰਮਕਾਜ਼ ਵਾਲੇ ਦਿਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦਫ਼ਤਰ ਨਾਲ ਤਾਲਮੇਲ ਕਰ ਸਕਦੇ ਹਨ | ਇਸ ਤੋਂ ਇਲਾਵਾਂ ਉਨ੍ਹਾਂ ਨੇ ਦੱਸਿਆ ਕਿ ਮਿਤੀ 9 ਮਈ ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ | ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੇ ਬਹੁਤ ਸਾਰੇ ਲਾਭ ਹਨ, ਜਿਵੇਂ ਕਿ ਇਸਦੇ ਫ਼ੈਸਲੇ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਇਸਦੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਵਿਚ ਫ਼ੈਸਲਾ ਹੋਣ ਨਾਲ ਧਿਰਾਂ ਵਿਚ ਦੁਸ਼ਮਣੀ ਘਟਦੀ ਹੈ ਅਤੇ ਧਿਰਾਂ ਵਿਚ ਭਾਈਚਾਰਾ ਵੱਧਦਾ ਹੈ, ਲੋਕ ਅਦਾਲਤ ਵਿਚ ਫ਼ੈਸਲੇ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ | ਇਸ ਤੋਂ ਇਲਾਵਾਂ ਕੋਰਟ ਕੰਪਲੈਕਸ ਤਰਨ ਤਾਰਨ, ਸਬ ਡਵੀਜ਼ਨ ਪੱਟੀ ਅਤੇ ਸਬ ਡਵੀਜ਼ਨ ਖਡੂਰ ਸਾਹਿਬ ਵਿਖੇ ਮੀਡੀਏਸ਼ਨ ਸੈਂਟਰ ਬਣਾਏ ਗਏ ਹਨ, ਜਿਥੇ ਧਿਰਾਂ ਦੇ ਝਗੜੇ ਦਾ ਸਮਝੌਤਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ | ਇਸੇ ਤਰ੍ਹਾਂ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਪਰਮਾਨੈਂਟ ਲੋਕ ਅਦਾਲਤ ਸਥਾਪਿਤ ਕੀਤੀ ਗਈ ਹੈ, ਜਿਸ ਵਿਚ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਫ਼ੈਸਲਾ ਕਰਵਾਇਆ ਜਾਂਦਾ ਹੈ, ਜਿਸ ਨਾਲ ਸਮੇ ਦੀ ਬਹੁਤ ਬੱਚਤ ਹੁੰਦੀ ਹੈ | ਇਸ ਮੌਕੇ ਭਾਈ ਵੀਰ ਬਿਰਧ ਘਰ ਤਰਨ ਤਾਰਨ ਦੀ ਪ੍ਰਬੰਧਕ ਕਮੇਟੀ ਵੀ ਮੌਜੂਦ ਰਹੀ |

Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤੀ 'ਤੇ ਸੁਪਰਵਾਈਜ਼ਰ ਪਿ੍ਥੀਪਾਲ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਢੋਟੀਆਂ ਵਲੋਂ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ <br/>
Ad Position 24