19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

9 ਦੀ ਕੌਮੀ ਲੋਕ ਅਦਾਲਤ ਅਤੇ ਹੋਰਨਾਂ ਸੇਵਾਵਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 03-05-2026
ਤਰਨ ਤਾਰਨ, 2 ਮਈ (ਇਕਬਾਲ ਸਿੰਘ ਸੋਢੀ)-ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਸੁਪਰੀਮ ਕੋਰਟ ਆਫ ਇੰਡੀਆ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਪੱਧਰ ਤੇ ਸਬ ਡਵੀਜਨ ਪੱਧਰ 'ਤੇ ਸਾਲ 2025 ਦੀ ਚੌਥੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 9 ਮਈ 2026 ਨੂੰ ਕੀਤਾ ਜਾ ਰਿਹਾ ਹੈ | ਇਸ ਲੋਕ ਅਦਾਲਤ ਸੰਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਮਿਸ ਕਿਰਨ ਜੋਤੀ ਨੇ ਦੱਸਿਆ ਕਿ ਇਸ ਸੰਬੰਧੀ ਸਮੇਂ-ਸਮੇਂ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਾ ਲਾਭ ਲੈਣ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਸੰਬੰਧੀ ਵੀ ਸਮੇਂ-ਸਮੇਂ 'ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਈ ਦਹਾਕਿਆਂ ਤੋਂ ਰੋਹੀ ਦੀ ਸਾਫ਼-ਸਫਾਈ ਨਾ ਹੋਣ ਕਰਕੇ ਰੋਹੀ 'ਚ ਪਈ ਗੰਦਗੀ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ... ਅਗਲੀ ਖ਼ਬਰ ਸੁੱਖੀ ਰੰਧਾਵਾ ਦੇ ਬਿਆਨਾਂ ਖ਼ਿਲਾਫ਼ ਅਕਾਲੀ ਦਲ ਵਾਰਿਸ ਪੰਜਾਬ ਦੇ ਤਰਨ ਤਾਰਨ 'ਚ ਪ੍ਰਦਰਸ਼ਨ <br/>
Ad Position 24