19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬ੍ਰਹਮ ਗਿਆਨੀ ਸੰਤ ਬਾਬਾ ਲਛਮਣ ਸਿੰਘ ਮੁੰਡਾਪਿੰਡ ਵਾਲਿਆਂ ਦੀ 59ਵੀਂ ਬਰਸੀ ਮਨਾਈ ਜਾਵੇਗੀ- ਬਾਬਾ ਨੰਦ ਸਿੰਘ <br/>

Ad Position 21
No active advertisement
ਅਜੀਤ ਡੈਸਕ 03-05-2026
ਫਤਿਆਬਾਦ, 2 ਮਈ (ਹਰਵਿੰਦਰ ਸਿੰਘ ਧੂੰਦਾ)-ਸੰਤ ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਸੰਤਾ ਸਿੰਘ ਛੀਨਾ ਮੁੰਡਾਪਿੰਡ ਅਤੇ ਬਾਬਾ ਹਿੰਮਤ ਸਿੰਘ ਛੀਨਾ ਮੁੰਡਾਪਿੰਡ ਵਾਲਿਆਂ ਦੀ ਅਗਵਾਈ ਹੇਠ ਬ੍ਰਹਮ ਗਿਆਨੀ ਸੰਤ ਬਾਬਾ ਲਛਮਣ ਸਿੰਘ ਜੀ ਦੀ 59ਵੀਂ ਬਰਸੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਮੁੰਡਾਪਿੰਡ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਇਸ ਬਾਰੇ ਬਾਬਾ ਨੰਦ ਸਿੰਘ ਮੁੰਡਾਪਿੰਡ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਬਰਸੀ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਾਬਕਾ ਹੈਡ ਗ੍ਰੰਥੀ ਦਰਬਾਰ ਸਾਹਿਬ ਅੰਮਿ੍ਤਸਰ, ਕਵੀਸ਼ਰ ਗਿਆਨੀ ਗੁਰਮੁਖ ਸਿੰਘ ਜੌਹਲ ਐਮ.ਏ. ਅਤੇ ਗਿਆਨੀ ਕੇਵਲ ਸਿੰਘ ਮਹਿਤਾ ਦਾ ਕਵੀਸ਼ਰ ਜਥਾ ਸੰਗਤਾ ਨੂੰ ਨਿਹਾਲ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਦੇਸ਼ ਵਿਦੇਸ਼ ਤੋਂ ਆਏ ਪਤਵੰਤੇ ਸੱਜਣਾਂ ਨੂੰ ਅਤੇ ਕਵੀਸ਼ਰੀ ਜਥਿਆਂ ਨੂੰ ਬਾਬਾ ਸੰਤਾ ਸਿੰਘ ਕੈਨੇਡਾ ਅਤੇ ਬਾਬਾ ਹਿੰਮਤ ਸਿੰਘ ਛੀਨਾ ਮੁੰਡਾ ਪਿੰਡ ਸਨਮਾਨਿਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਫਤਿਆਬਾਦ ਦੀ ਪੰਚਾਇਤ ਦੇ ਮੈਂਬਰ ਸਾਬੀ ਮੈਂਬਰ ਦੀ ਅਗਵਾਈ ਹੇਠ ਸਰਪੰਚ ਬਿੱਲਾ ਸੇਰੋਂ ਨੂੰ ਮਿਲੇ <br/> ਅਗਲੀ ਖ਼ਬਰ ਮਜ਼ਦੂਰ ਦਿਵਸ ਮਨਾਇਆ <br/>
Ad Position 24