20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਸਾਂਝਾ ਫਰੰਟ ਨੇ ਮਈ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-05-2026
ਤਰਨ ਤਾਰਨ, 2 ਮਈ (ਹਰਿੰਦਰ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾ ਪੱਧਰੀ ਸੱਦੇ 'ਤੇ ਸਥਾਨਕ ਗਾਂਧੀ ਪਾਰਕ ਵਿਚ ਇਕੱਤਰ ਹੋ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਸ਼ਹਿਰ ਦੇ ਚਾਰ ਖੰਬਾ ਚੌਂਕ ਵਿਚ ਕਾਰਪੋਰੇਟ ਪੱਖੀ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਅਗਵਾਈ ਕਰਨ ਵਾਲੇ ਹਾਕਮਾਂ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਜੋਰਦਾਰ ਪਿੱਟ ਸਿਆਪਾ ਕੀਤਾ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਭੇਜ ਸਿੰਘ ਢਿੱਲੋਂ, ਅਜੀਤ ਸਿੰਘ ਫਤਿਹਚੱਕ, ਦਿਲਬਾਗ ਸਿੰਘ ਵਰਪਾਲ, ਜੈਮਲ ਸਿੰਘ ਬਾਠ, ਜਸਵਿੰਦਰ ਸਿੰਘ ਮਾਣੋਚਾਲ੍ਹ, ਬਲਜਿੰਦਰ ਸਿੰਘ ਦੋਬਲੀਆ, ਜੱਸਾ ਸਿੰਘ ਕੱਦਗਿੱਲ, ਸੁੱਚਾ ਸਿੰਘ ਧੌਲ, ਲਖਬੀਰ ਸਿੰਘ ਰੈਸ਼ੀਆਣਾ, ਪੂਰਨ ਦਾਸ, ਕਰਮਜੀਤ ਕਲੇਰ, ਰਣਜੀਤ ਸਿੰਘ, ਮੁਖਤਿਆਰ ਸਿੰਘ ਪੱਟੀ, ਕੁਲਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਬਾਕੀਪੁਰ, ਦਵਿੰਦਰ ਸਿੰਘ, ਕਰਨਬੀਰ ਸਿੰਘ ਭੁੱਲਰ, ਸੁਖਦੇਵ ਸਿੰਘ ਚਾਹਲ ਆਦਿ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਮਸਲਿਆਂ ਨੂੰ ਲਗਾਤਾਰ ਅਣਗੌਲਿਆਂ ਕਰਨ ਦੇ ਵਤੀਰੇ ਦੀ ਜ਼ੋਰਦਾਰ ਨਿੰਦਾ ਕੀਤੀ | ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਖਤਮ ਕੀਤੇ 29 ਕਿਰਤ ਕਾਨੂੰਨ ਬਹਾਲ ਕਰਨ ਅਤੇ ਦੇਸ਼ ਵਿਚ ਧੱਕੇ ਨਾਲ ਲਾਗੂ ਕੀਤੇ ਚਾਰ ਲੇਬਰ ਕੋਡ ਰੱਦ ਕਰਨ ਦੀ ਮੰਗ ਕੀਤੀ | ਆਗੂਆਂ ਨੇ ਪੰਜਾਬ ਦੀ ਮਾਨ ਸਰਕਾਰ ਵਲੋਂ ਰੋਕਿਆ ਮਹਿੰਗਾਈ ਭੱਤਾ ਲਾਗੂ ਕਰਨ, ਪੁਰਾਣੀ ਪੈਨਸ਼ਨ ਸ਼ਕੀਮ ਬਹਾਲ ਕਰਨ, ਕੱਚੇ ਕਾਮੇ ਪੱਕੇ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਫਾਰਮੂਲੇ ਨਾਲ ਸੋਧਣ, ਬਿਜਲੀ ਸੋਧ ਬਿੱਲ 2025 ਦਾ ਘਾਤਕ ਖਰੜਾ ਵਾਪਸ ਲੈਣ ਸਮੇਤ ਸਰਕਾਰੀ ਅਦਾਰਿਆਂ ਵਿਚ ਲੱਖਾਂ ਖਾਲੀ ਪਈਆਂ ਆਸਾਮੀਆਂ 'ਤੇ ਨਵੀਂ ਰੈਗੂਲਰ ਭਰਤੀ ਕਰਨ 'ਤੇ ਜੋਰ ਦਿੱਤਾ | ਇਸ ਦੌਰਾਨ ਸ਼ਹਿਰ ਦੇ ਚਾਰ ਖੰਭਾ ਚੌਂਕ ਤੱਕ ਰੋਸ ਮਾਰਚ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਗਵਾਈ ਕਰਨ ਵਾਲੇ ਕਾਰਪੋਰੇਟ ਪੱਖੀ ਹਾਕਮਾਂ ਦਾ ਪੁਤਲਾ ਫੂਕ ਕੇ ਜ਼ੋਰਦਾਰ ਪਿੱਟ ਸਿਆਪਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅੰਡਰ-19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟ੍ਰਾਇਲ ਅੱਜ-ਅਭੈਜੀਤ ਸਿੰਘ ਸੰਧੂ ਅਗਲੀ ਖ਼ਬਰ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ <br/>
Ad Position 24