20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੇਂਦਰ ਨੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਲੋਕਾਂ 'ਤੇ ਭਾਰੀ ਬੋਝ ਪਾਇਆ-ਵਿਧਾਇਕਾ ਜੀਵਨਜੋਤ ਕੌਰ <br/>

Ad Position 21
No active advertisement
ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਤੇਲ ਕੰਪਨੀਆਂ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਧਾ ਕੇ ਮੱਧ ਵਰਗ ਨਾਲ ਧੋਖਾ ਕੀਤਾ ਹੈ | ਇਹ ਲੋਕਾਂ ਨਾਲ ਬੇਇਨਸਾਫ਼ੀ ਹੈ ਅਤੇ ਇਸ ਨਾਲ ਮਹਿੰਗਾਈ ਵਿਚ ਭਾਰੀ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਨਾਲ ਖਪਤਕਾਰਾਂ 'ਤੇ ਸਿੱਧਾ ਬੋਝ ਪਵੇਗਾ ਅਤੇ ਭੋਜਨ ਦੀਆਂ ਕੀਮਤਾਂ ਵਿਚ 27% ਦਾ ਵਾਧਾ ਹੋਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਟ੍ਰੇਲਰ ਹੈ ਅਤੇ ਡਰ ਹੈ ਕਿ ਭਵਿੱਖ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਸਕਦੀਆਂ ਹਨ ਕਿਉਂਕਿ ਸਰਕਾਰ ਆਪਣੇ ਦੋਸਤਾਂ, ਅਮੀਰ ਕੰਪਨੀਆਂ ਦੇ ਮਾਲਕਾਂ ਨੂੰ ਖੁਸ਼ ਕਰਨਾ ਚਾਹੁੰਦੀ ਹੈ ਅਤੇ ਉਨ੍ਹਾਂ ਦਾ ਆਮ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਉਹ ਸਿਰਫ਼ ਚੋਣਾਂ ਜਿੱਤਣ ਅਤੇ ਵੋਟ ਬੈਂਕ ਦੇ ਸਮਰਥਨ ਲਈ ਜਨਤਾ ਨਾਲ ਸੰਬੰਧ ਬਣਾਈ ਰੱਖਦੇ ਹਨ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਉਹ ਸਭ ਕੁਝ ਭੁੱਲ ਜਾਂਦੇ ਹਨ | ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਉਹ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਉਤਰਨਗੇ ਅਤੇ ਲੋਕਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਆਟੋਮੈਟਿਕ ਟਿਕਟ ਵੈਂਡਿੰਗ ਮਸ਼ੀਨਾਂ ਦੇ ਰੱਖ-ਰਖਾਅ ਲਈ ਨਹੀਂ ਹੈ ਸਥਾਈ ਸੁਪਰਵਾਈਜ਼ਰ <br/> ਅਗਲੀ ਖ਼ਬਰ ਅੰਡਰ-19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟ੍ਰਾਇਲ ਅੱਜ-ਅਭੈਜੀਤ ਸਿੰਘ ਸੰਧੂ
Ad Position 24