27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਚੂਸਲੇਵੜ ਲਿੰਕ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ, ਮੁਰੰਮਤ ਦੀ ਮੰਗ <br/>

Ad Position 21
No active advertisement
ਪੱਟੀ ਤੋਂ ਚੂਸਲੇਵੜ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਿਕ ਨਿਵਾਸੀ | ਤਸਵੀਰ: ਖਹਿਰਾ <br/> 04-05-2026

ਪੱਟੀ, 3 ਮਈ (ਅਵਤਾਰ ਸਿੰਘ ਖਹਿਰਾ)-ਪੱਟੀ ਤੋਂ ਚੂਸਲੇਵੜ ਨੂੰ ਜਾਂਦੀ ਲਿੰਕ ਸੜਕ ਪਿਛਲੇ ਪੰਜ ਸਾਲਾਂ ਤੋਂ ਵਿਕਾਸ ਦੇ ਨਾਂਅ 'ਤੇ ਅਣਗੌਲ ਰਹੀ ਹੈ, ਜਿਸ ਕਾਰਨ ਇਸ ਰਾਹੀਂ ਆਵਾਜਾਈ ਕਰਨ ਵਾਲੇ ਕਰੀਬ 10 ਪਿੰਡਾਂ ਦੇ ਲੋਕ ਨਿੱਤ ਦਿਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਸਥਾਨਕ ਵਸਨੀਕਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਮਹੱਤਵਪੂਰਨ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਸੰਬੰਧੀ ਅੰਗਰੇਜ ਸਿੰਘ, ਜਸਵਿੰਦਰ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਜਗਰੂਪ ਸਿੰਘ, ਜਗਜੀਤ ਸਿੰਘ, ਨਵਜੋਤ ਸਿੰਘ, ਅਰਸ਼ਦੀਪ ਸਿੰਘ, ਗੁਰਜੰਟ ਸਿੰਘ, ਗੁਰਲਾਲ ਸਿੰਘ, ਗੁਰਭੇਜ ਸਿੰਘ, ਚਮਕੌਰ ਸਿੰਘ, ਕਿਰਪਾਲ ਸਿੰਘ, ਅਮਰਜੀਤ ਸਿੰਘ, ਵਜੀਰ ਸਿੰਘ, ਸਤਨਾਮ ਸਿੰਘ ਅਤੇ ਦਰਸ਼ਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਲਗਪਗ ਤਿੰਨ ਮਹੀਨੇ ਪਹਿਲਾਂ ਇਸ ਸੜਕ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਿਆ ਗਿਆ ਸੀ, ਪਰ ਅਜੇ ਤੱਕ ਇਸ ਕੰਮ ਨੂੰ ਅਮਲੀ ਜਾਮਾ ਨਹੀਂ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਸੜਕ ਦੀ ਮੰਦੀ ਹਾਲਤ ਕਾਰਨ ਰੋਜ਼ਾਨਾ ਵਾਹਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਆਵਾਜਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ | ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ, ਤਾਂ ਜੋ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਮਿਲ ਸਕੇ ਅਤੇ ਹਾਦਸਿਆਂ ਵਿਚ ਕਮੀ ਆ ਸਕੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਸਰਾਏ ਅਮਾਨਤ 'ਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਕਾਰਨ ਵਾਪਰ ਸਕਦੈ ਹਾਦਸਾ <br/> ਅਗਲੀ ਖ਼ਬਰ ਸਾਹਿਤਕ ਸਮਾਗਮ ਤੇ ਕੁਲਵੰਤ ਸਿੰਘ ਬੂੰਗਾ ਦੇ ਕਾਵਿ ਸੰਗ੍ਰਹਿ 'ਅਤੀਤ 'ਚ ਡੁਬਿਆ ਵਰਤਮਾਨ' 'ਤੇ ਗੋਸ਼ਟੀ <br/>
Ad Position 24