ਤਰਨ ਤਾਰਨ, 3 ਮਈ (ਹਰਿੰਦਰ ਸਿੰਘ)-ਪੰਜਾਬ ਵਿਚ ਹੋਣ ਜਾ ਰਹੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਆਉਂਦੀ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਸੰਬੰਧੀ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਮੁੱਖ ਆਗੂਆਂ ਦੀ ਵਿਸ਼ੇਸ਼ ਸੰਗਠਨਾਤਮਿਕ ਬੈਠਕ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੌਮੀ ਸਕੱਤਰ ਤੇ ਜੰਮੂ ਤੋਂ ਭਾਜਪਾ ਵਿਧਾਇਕ ਡਾ. ਨਰਿੰਦਰ ਰੈਣਾ ਨੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪ੍ਰਦੇਸ਼ ਸਕੱਤਰ ਰਾਕੇਸ਼ ਸ਼ਰਮਾ, ਜ਼ਿਲ੍ਹਾ ਸਹਿ ਪ੍ਰਭਾਰੀ ਨਰੇਸ਼ ਸ਼ਰਮਾ, ਪੱਟੀ ਦੇ ਇਲੈਕਸ਼ਨ ਇੰਚਾਰਜ ਰਣਬੀਰ ਸਿੰਘ ਮੂਧਲ, ਭਿੱਖੀਵਿੰਡ ਦੇ ਇਲੈਕਸ਼ਨ ਇੰਚਾਰਜ ਸਤਿੰਦਰ ਸਿੰਘ ਮਾਖੋਵਾਲ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਰਹੇ, ਜਿਨ੍ਹਾਂ ਨੂੰ ਜ਼ਿਲ੍ਹਾ ਟੀਮ ਵਲੋਂ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਸਰਕਲ ਪ੍ਰਧਾਨ, ਮੋਰਚਿਆਂ ਦੇ ਜ਼ਿਲ੍ਹਾ ਪ੍ਰਧਾਨ ਤੇ ਪ੍ਰਮੁੱਖ ਆਗੂਆਂ ਨੂੰ ਅਗਾਮੀ ਚੋਣਾਂ ਸੰਬੰਧੀ ਡਿਊਟੀਆਂ ਦਿੱਤੀਆਂ ਗਈਆਂ, ਜਿਨ੍ਹਾਂ ਵਲੋਂ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੌਮੀ ਸਕੱਤਰ ਡਾ. ਨਰਿੰਦਰ ਰੈਣਾ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹੁਣ ਪਰਿਵਾਰਵਾਦ ਪਾਰਟੀਆਂ ਨੂੰ ਲੋਕ ਚੱਲਦਾ ਕਰ ਚੁੱਕੇ ਹਨ ਤੇ ਭਾਰਤੀ ਜਨਤਾ ਪਾਰਟੀ ਜੋ ਗ਼ਰੀਬਾਂ ਦੀ ਮਸੀਹਾ ਪਾਰਟੀ ਹੈ, ਨੂੰ ਹਰ ਸੂਬੇ ਵਿਚ ਸੱਤਾ ਇਸ ਕਰਕੇ ਦੇ ਚੁੱਕੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਨੇ ਦੇਸ਼ ਨੂੰ ਤਰੱਕੀ ਅਤੇ ਉੱਨਤੀ ਖੁਸ਼ਹਾਲੀ ਵੱਲ ਲਿਆਂਦਾ ਹੈ | ਡਾ. ਰੈਣਾ ਨੇ ਕਿਹਾ ਕਿ ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਅਨੁਸਾਸ਼ਨ ਅਤੇ ਸੰਗਠਨ ਦੇ ਦਿਸ਼ਾ ਨਿਰਦੇਸ਼ਾਂ ਵਿਚ ਰਹਿ ਕੇ ਕੰਮ ਕਰਨ ਵਾਲੇ ਮਿਹਨਤੀ ਵਰਕਰ ਹੀ ਭਾਜਪਾ ਦਾ ਭਵਿੱਖ ਹੋਣਗੇ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਆਈ ਹੋਈ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਅਤੇ ਜੀ ਆਇਆਂ ਆਖਦਿਆਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਆਗੂ ਪਹਿਲਾਂ ਵੀ ਪਾਰਟੀ ਦੇ ਹਰ ਦਿਸ਼ਾ ਨਿਰਦੇਸ਼ ਨੂੰ ਪ੍ਰਵਾਨ ਕਰਕੇ ਕੰਮ ਕਰਦੇ ਹਨ ਅਤੇ ਹੁਣ ਵੀ ਪੂਰੇ ਜੋਸ਼ ਹੋਸ਼ ਅਤੇ ਮਿਹਨਤ ਨਾਲ ਪੱਟੀ ਅਤੇ ਭਿੱਖੀਵਿੰਡ ਚੋਣਾਂ ਵਿਚ ਭਾਜਪਾ ਦੀ ਜਿੱਤ ਲਈ ਕੰਮ ਕਰਨਗੇ | ਇਸ ਮੌਕੇ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਜਸਕਰਨ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਰਿਤੇਸ਼ ਚੋਪੜਾ, ਮੀਤ ਪ੍ਰਧਾਨ ਨੇਤਰਪਾਲ ਸਿੰਘ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਘੱਟ ਗਿਣਤੀ ਮੋਰਚਾ ਸਲੀਮ ਅਹਿਮਦ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਸਕੱਤਰ ਹਰਮਨਦੀਪ ਸਿੰਘ ਕੱਲਾ, ਸਕੱਤਰ ਸਵਿੰਦਰ ਸਿੰਘ ਪੰਨੂੰ, ਸਕੱਤਰ ਹਰਜੀਤ ਸਿੰਘ ਕੰਗ, ਆਰ.ਟੀ.ਆਈ. ਆਗੂ ਰਜਿੰਦਰ ਸ਼ਰਮਾ, ਨੌਜਵਾਨ ਆਗੂ ਗੁਰਲਾਲ ਸਿੰਘ ਅਲਗੋਂ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਜਸਬੀਰ ਸਿੰਘ, ਮੇਜਰ ਸਿੰਘ ਗਿੱਲ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਭੋਲਾ ਸਿੰਘ ਰਾਣਾ ਗੰਡੀਵਿੰਡ, ਦਿਲਬਾਗ ਸਿੰਘ ਖਾਰਾ, ਡਾ. ਸੁਖਵੰਤ ਸਿੰਘ ਮੂਸੇ, ਕਰਮਜੀਤ ਸਿੰਘ ਗੱਗੋਬੂਹਾ, ਮੇਹਰ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਖੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ, ਵਿਜੇ ਵਿਨਾਇਕ, ਕਾਰਜ ਸਿੰਘ ਸ਼ਾਹ, ਗੌਰਵ ਦੇਵਗਨ, ਮਲਕੀਤ ਸਿੰਘ, ਜੇ.ਈ. ਗੁਰਬਚਨ ਸਿੰਘ, ਸੁਖਦੇਵ ਸਿੰਘ ਮਾਲੂਵਾਲ, ਮਨਜੀਤ ਸਿੰਘ, ਨਰਿੰਦਰ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਸਾਹਿਬ ਸਿੰਘ, ਰਾਜਨ ਕੁਮਾਰ, ਸਰਬਜੀਤ ਸਿੰਘ, ਬਚਿੱਤਰ ਸਿੰਘ, ਰਾਮੇਸ਼ ਕਲਸੀ, ਜਸਵਿੰਦਰ ਸਿੰਘ, ਘਣਸ਼ਿਆਮ ਜੋਸ਼ੀ, ਅਮਨ ਸ਼ਰਮਾ, ਪਰਮਜੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਰਾਮੇਸ਼ ਕਲਸੀ, ਲਖਵਿੰਦਰ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਮੁਖਤਾਰ ਸਿੰਘ, ਜੋਧਬੀਰ ਸ਼ਰਮਾ, ਸਮਸ਼ੇਰ ਸਿੰਘ, ਹਰਭਾਗ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ, ਗੁਰਨੇਕ ਸਿੰਘ, ਨਛੱਤਰ ਸਿੰਘ, ਨੰਬਰਦਾਰ ਜਗੀਰ ਸਿੰਘ, ਸੁਖਦੇਵ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ, ਰਵਿੰਦਰ ਕੁਮਾਰ, ਜਤਿੰਦਰ ਖੁਰਾਣਾ, ਜੰਗਾ ਸਿੰਘ, ਅਮਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਸੈਂਕੜੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ |
ਨਗਰ ਕੌਂਸਲ ਪੱਟੀ ਤੇ ਨਗਰ ਪੰਚਾਇਤ ਭਿੱਖੀਵਿੰਡ ਚੋਣਾਂ ਨੂੰ ਲੈ ਕੇ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੰਗਠਨਾਤਮਿਕ ਬੈਠਕ <br/>
ਅਜੀਤ ਡੈਸਕ
04-05-2026