ਤਰਨ ਤਾਰਨ, 3 ਮਈ (ਹਰਿੰਦਰ ਸਿੰਘ)-ਜੋਧਬੀਰ ਸਿੰਘ ਪੰਡੋਰੀ ਰਣ ਸਿੰਘ, ਜੋ ਕਿ ਬਲਾਕ ਸੰਮਤੀ ਤਰਨ ਤਾਰਨ ਦੇ ਚੇਅਰਮੈਨ ਨਿਯੁਕਤ ਹੋਏ ਹਨ | ਉਹ ਅੱਜ ਮਿਤੀ 4 ਮਈ ਨੂੰ ਸਵੇਰੇ 10:30 ਵਜੇ ਬਲਾਕ ਦਫ਼ਤਰ ਪੇਂਡੂ ਵਿਕਾਸ ਭਵਨ ਤਰਨ ਤਾਰਨ ਨੇੜ੍ਹੇ ਪੁਲਿਸ ਲਾਈਨ ਵਿਖੇ ਆਪਣਾ ਚੇਅਰਮੈਨ ਵਜੋਂ ਅਹੁਦਾ ਸੰਭਾਲਣਗੇ | ਇਸ ਮੌਕੇ ਚੇਅ. ਜੋਧਬੀਰ ਸਿੰਘ ਪੰਡੋਰੀ ਰਣ ਸਿੰਘ ਨੇ ਇਸ ਮਿਲੀ ਜ਼ਿੰਮੇਵਾਰੀ ਪ੍ਰਤੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਜ਼ਿਲ੍ਹੇ ਦੇ ਸਮੂਹ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਇਸ ਅਹੁਦਾ ਸੰਭਾਲਣ ਪ੍ਰੋਗਰਾਮ ਵਿਚ ਸ਼ਾਮਿਲ ਹੋਣ, ਤਾਂ ਜੋ ਇਸ ਸਮਾਗਮ ਦੀ ਸ਼ੋਭਾ ਵਧਾਈ ਜਾ ਸਕੇ |
ਜੋਧਬੀਰ ਸਿੰਘ ਬਲਾਕ ਸੰਮਤੀ ਦੇ ਚੇਅਰਮੈਨ ਵਜੋਂ ਅੱਜ ਸੰਭਾਲਣਗੇ ਅਹੁਦਾ <br/>
ਅਜੀਤ ਡੈਸਕ
04-05-2026