27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਹਲਕਾ ਖਡੂਰ ਸਾਹਿਬ ਵਿਚ ਅਕਾਲੀ ਦਲ ਹੋ ਰਿਹਾ ਹੈ ਹੋਰ ਮਜ਼ਬੂਤ- ਡਾ. ਰਮਨਦੀਪ ਕੌਰ <br/>

Ad Position 21
No active advertisement
ਅਜੀਤ ਡੈਸਕ 04-05-2026
ਤਰਨ ਤਾਰਨ, 3 ਮਈ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਰਮਨਦੀਪ ਕੌਰ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿਚ ਅਕਾਲੀ ਦਲ ਦਿਨੋ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ | ਹਲਕੇ ਦੇ ਅਕਾਲੀ ਆਗੂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ | ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਸ ਪੰਥਕ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਇਹ ਸੀਟ ਜਿੱਤ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਵਾਂਗੀ | ਇੰਚਾਰਜ ਰਮਨਦੀਪ ਕੌਰ ਨੇ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਨ ਦੇ ਧੰਨਵਾਦੀ ਹਨ, ਜਿੰਨਾਂ ਨੇ ਉਨ੍ਹਾਂ ਵਰਗੇ ਨਿਮਾਣੇ ਜਿਹੇ ਵਰਕਰ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਲਗਾਇਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਵਰਕਰਾਂ ਖਾਸ ਕਰਕੇ ਨੌਜਵਾਨ ਵਰਗ ਵਿਚ ਵੱਡਾ ਜੋਸ਼ ਦੇਖਣ ਨੂੰ ਮਿਲ ਰਿਹਾ ਹੈ | ਪਿੰਡ ਪੱਧਰ 'ਤੇ ਜਦ ਉਹ ਮੀਟਿੰਗਾਂ ਲਈ ਜਾਂਦੇ ਹਨ ਤਾਂ ਵੱਡੀ ਗਿਣਤੀ ਵਿਚ ਲੋਕ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਖਡੂਰ ਸਾਹਿਬ ਹਲਕੇ ਦੇ ਹਰ ਪਿੰਡ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਪਿੰਡ ਪੱਧਰ ਤੱਕ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਔਰਤ ਦੇ ਕੰਨਾਂ 'ਚੋਂ ਵਾਲੀਆਂ ਲਾਹ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ ਹੈਰੋਇਨ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ <br/>
Ad Position 24