27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਦਿਵਿਆਂਗ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 04-05-2026
ਤਰਨ ਤਾਰਨ, 3 ਮਈ (ਹਰਿੰਦਰ ਸਿੰਘ)-ਪਿੱਦੀ ਕਚਿਹਰੀਆਂ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਤੇ ਅੰਮਿ੍ਤਸਰ ਜ਼ਿਲਿ੍ਹਆਂ ਦੀ ਸਾਂਝੀ ਮੀਟਿੰਗ ਹੋਈ | ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਉਸਮਾ, ਮੰਗਲ ਸਿੰਘ ਕੈਰੋਂਵਾਲ, ਸੁਰਿੰਦਰ ਸਿੰਘ ਸੰਗਤਪੁਰਾ, ਹਰਦੀਪ ਸਿੰਘ ਝਬਾਲ, ਗੁਰਵੇਲ ਪੱਧਰੀ ਕਲਾਂ, ਲਖਬੀਰ ਚੱਕ ਸਿਕੰਦਰ ਤੇ ਬਲਵਿੰਦਰ ਸਿੰਘ ਨਿੱਝਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਦਿਵਿਆਂਗ ਵਰਗ ਨੂੰ ਦਿੱਤੀ ਗਈ 2500 ਰੁਪਏ ਮਹੀਨਾ ਪੈਨਸ਼ਨ ਦੀ ਗਰੰਟੀ ਨੂੰ ਠੰਢੇ ਬਸਤੇ ਵਿਚ ਪਾ ਦਿੱਤਾ ਹੈ | ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਜਾਰੀ ਪਹਿਲੀ ਸੂਚੀ ਵਿਚੋਂ ਦਿਵਿਆਂਗ ਵਿਅਕਤੀਆਂ ਨੂੰ ਬਾਹਰ ਰੱਖਿਆ ਗਿਆ ਹੈ | ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲਦੀ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਮੁੱਖ ਮੰਤਰੀ ਪੰਜਾਬ ਨਾਲ ਐਕਸ਼ਨ ਕਮੇਟੀ ਦੇ ਸੂਬਾ ਪੱਧਰੀ 11 ਮੈਂਬਰੀ ਵਫ਼ਦ ਦੀ ਮੀਟਿੰਗ ਸੰਬੰਧੀ ਯਾਦ ਪੱਤਰ ਸੌਂਪਿਆ ਜਾਵੇਗਾ | ਮੀਟਿੰਗ ਦੌਰਾਨ ਵਿਸ਼ੇਸ ਤੌਰ 'ਤੇ ਪਹੁੰਚੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਜਲਦੀ ਹੀ ਸ਼ਹਿਰ ਵਿਚ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ, ਜੋ ਬੋਹੜੀ ਚੌਂਕ ਵਿਚ ਦੋ ਘੰਟੇ ਜਾਮ ਤੋਂ ਬਾਅਦ ਝਬਾਲ ਅੰਮਿ੍ਤਸਰ ਬਾਈਪਾਸ ਸਥਿਤ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੋਂ ਇਲਾਵਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਪਹਿਲ ਦੇ ਅਧਾਰ 'ਤੇ ਸੂਚੀ ਬਣਾਉਣ, ਸੁਵਿਧਾ ਕੇਂਦਰਾਂ ਵਿਚ ਦਿਵਿਆਂਗ ਵਿਅਕਤੀਆਂ ਨੂੰ ਪ੍ਰੇਸ਼ਾਨ ਕਰਨ ਤੋਂ ਇਲਾਵਾ ਅੰਗਹੀਣ ਭਲਾਈ ਐਕਟ ਨੂੰ ਇੰਨ-ਬਿੰਨ ਲਾਗੂ ਕਰਨ ਵਰਗੇ ਗੰਭੀਰ ਮਸਲੇ ਹੱਲ ਕਰਨ ਲਈ ਆਖਰੀ ਮੰਗ ਪੱਤਰ ਸੌਂਪਿਆ ਜਾਵੇਗਾ | ਜੇਕਰ ਉਪਰੋਕਤ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਸੂਬਾ ਪੱਧਰੀ ਰੋਸ਼ ਪ੍ਰਦਰਸਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਮਨਜਿੰਦਰ ਸਿੰਘ ਲਾਡੀ, ਬਾਬਾ ਕੁਲਦੀਪ ਸਿੰਘ, ਸੁਖਦੇਵ ਸਿੰਘ ਮਾਨਾਂਵਾਲੀ, ਬੀਬੀ ਬਲਵੀਰ ਕੌਰ, ਹਰਜੀਤ ਕੌਰ ਲਾਲਪੁਰਾ, ਗੁਰਜੀਤ ਕੌਰ, ਮਨਜੀਤ ਕੌਰ, ਬਲਵਿੰਦਰ ਸਿੰਘ ਰੋੜੀਵਾਲ, ਬਾਬਾ ਸੁਖਵੰਤ ਸਿੰਘ, ਬਲਵੰਤ ਸਿੰਘ, ਲਾਡੀ ਬਲੇਰ, ਯਾਦਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਮੁਖ ਸਿੰਘ ਕਾਜੀਕੋਟ, ਗੁਰਨਾਮ ਸਿੰਘ ਖੈਰਦੀਨ, ਰਾਜਵਿੰਦਰ ਕੌਰ, ਜਸਵਿੰਦਰ ਸ਼ੇਖ ਚੱਕ, ਕਰਨੈਲ ਸਿੰਘ , ਤਿੰਦਰ ਸਿੰਘ, ਸੁਲੱਖਣ ਸਿੰਘ, ਜਸਵੰਤ ਸਿੰਘ, ਬਾਬਾ ਦਿਲਬਾਗ ਸਿੰਘ, ਜੱਗੀ ਪੱਧਰੀ, ਬਲਵਿੰਦਰ ਸਿੰਘ, ਬਲਦੇਵ ਸਿੰਘ ਨੇਤਾ, ਸਿਕੰਦਰ ਸਿੰਘ ਲਹੀਆ, ਜੱਜਪਾਲ ਸਿੰਘ, ਹਰਪ੍ਰੀਤ ਸਿੰਘ ਬ੍ਰਹਮਪੁਰਾ, ਰਣਜੀਤ ਸਿੰਘ ਤੇ ਚਰਨਜੀਤ ਸਿੰਘ ਅਲਾਦੀਨਪੁਰ ਆਦਿ ਵੱਡੀ ਗਿਣਤੀ ਵਿਚ ਐਕਸ਼ਨ ਕਮੇਟੀ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ 9 ਨੂੰ ਲੱਗੇਗੀ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ <br/> ਅਗਲੀ ਖ਼ਬਰ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਇਤਿਹਾਸਿਕ ਕਸਬਾ ਚੋਹਲਾ ਸਾਹਿਬ <br/>
Ad Position 24