27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ 9 ਨੂੰ ਲੱਗੇਗੀ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ <br/>

Ad Position 21
No active advertisement
ਅਜੀਤ ਡੈਸਕ 04-05-2026
ਤਰਨ ਤਾਰਨ, 3 ਮਈ (ਇਕਬਾਲ ਸਿੰਘ ਸੋਢੀ)-ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ 'ਤੇ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ 9 ਮਈ 2026 ਨੂੰ ਲਗਾਈ ਜਾ ਰਹੀ ਹੈ | ਇਸ ਲੋਕ ਅਦਾਲਤ ਸੰਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਮਿਸ ਕਿਰਨ ਜੋਤੀ ਨੇ ਦੱਸਿਆ ਕਿ ਇਸ ਸੰਬੰਧੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ ਅਤੇ ਅਦਾਲਤਾਂ ਵਿਚ ਚੱਲ ਰਹੇ ਫ਼ੌਜਦਾਰੀ, ਰਾਜ਼ੀਨਾਮੇ-ਯੋਗ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਵਿਚ ਸਮਝੌਤੇ ਰਾਹੀਂ ਰਾਜ਼ੀਨਾਮਾ ਕਰਨ ਲਈ ਆਪਣੇ ਕੇਸ ਲੋਕ ਅਦਾਲਤ ਵਿਚ ਲਗਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਣ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਕਾਲਜਾਂ ਆਦਿ ਵਿਚ ਸੈਮੀਨਾਰ ਲਗਵਾ ਕੇ ਲੋਕਾਂ ਨੂੰ ਲੋਕ ਅਦਾਲਤ ਵਿਚ ਕੇਸ ਲਗਾਉਣ ਨਾਲ ਮਿਲਣ ਵਾਲੇ ਲਾਭਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਹੋ ਸਕੇ ਅਤੇ ਉਹ ਸਰਕਾਰ ਵਲੋਂ ਮਿਲਣ ਵਾਲੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ | ਇਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਵਾਰ-ਵਾਰ ਅਦਾਲਤਾਂ ਦੇ ਚੱਕਰ ਲਗਾਉਣ ਤੋਂ ਵੀ ਛੁਟਕਾਰਾ ਮਿਲ ਜਾਵੇਗਾ | ਇਸ ਲੋਕ ਅਦਾਲਤ ਸੰਬੰਧੀ ਪੀ.ਐੱਲ. ਵੀਜ਼ ਵਲੋਂ ਜਨਤਕ ਥਾਵਾਂ 'ਤੇ ਬੈਨਰ ਲਗਾ ਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਇਲਾਕੇ ਦੀ ਸਿਰਮੌਰ ਸੰਸਥਾ ਬਣੀ <br/> ਅਗਲੀ ਖ਼ਬਰ ਦਿਵਿਆਂਗ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ <br/>
Ad Position 24