27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਤੇ ਹੋਰ ਸਾਮਾਨ ਮਿਲਿਆ, ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-05-2026
ਤਰਨ ਤਾਰਨ, 3 ਮਈ (ਇਕਬਾਲ ਸਿੰਘ ਸੋਢੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਤੇ ਹੋਰ ਸਾਮਾਨ ਮਿਲਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਤਿੰਨ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 22 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਨੇ ਜੋਬਨਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਨਾਰਲੀ ਪਾਸੋਂ ਇਕ ਟੱਚ ਫੋਨ ਬਰਾਮਦ ਕੀਤਾ | ਇਸੇ ਤਰ੍ਹਾਂ ਅਵਤਾਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 22 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਨਿਰਮਲ ਸਿੰਘ ਵਾਸੀ ਗਲੋਵਾਲ (ਬਠਿੰਡਾ) ਪਾਸੋਂ ਇਕ ਟੱਚ ਫੋਨ ਬਰਾਮਦ ਕੀਤਾ | ਇਸੇ ਤਰ੍ਹਾਂ ਮਨਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 26 ਅਪ੍ਰੈਲ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਗੁਰਪਿੰਦਰ ਸਿੰਘ ਉਰਫ਼ ਕਾਲੂ ਪੁੱਤਰ ਦਿਲਬਾਗ ਸਿੰਘ ਵਾਸੀ ਡਾਂਡੇ (ਘਰਿੰਡਾ) ਪਾਸੋਂ 1 ਟੱਚ ਫੋਨ ਅਤੇ ਇਕ ਕੀਪੈਡ ਫੋਨ ਬਰਾਮਦ ਕੀਤਾ ਹੈ | ਇਸ ਸੰਬੰਧੀ ਉਪਰੋਕਤ ਹਵਾਲਾਤੀਆਂ ਦੇ ਖ਼ਿਲਾਫ਼ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਮੋਬਾਈਲ ਉਨ੍ਹਾਂ ਕੋਲ ਕਿੱਥੋਂ ਆਏ |
Ad Position 22
No active advertisement
ਪਿਛਲੀ ਖ਼ਬਰ ਸੁਖਮਨਜੋਤ ਸਿੰਘ ਸੰਧੂ ਮੋਹਲਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਇਲਾਕੇ ਦੀ ਸਿਰਮੌਰ ਸੰਸਥਾ ਬਣੀ <br/>
Ad Position 24