ਜੰਡਿਆਲਾ ਗੁਰੂ, 3 ਮਈ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ 'ਚ ਅੰਤਰਰਾਸ਼ਟਰੀ ਡਾਂਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਹ ਦਿਨ ਵਿਸ਼ਵ ਪ੍ਰਸਿੱਧ ਫਰੈਂਚ ਡਾਂਸਰ ਜੀਨ ਜਾਰਜ ਨੋਵਰੇ ਦੇ ਜਨਮਦਿਨ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਡਾਂਸ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ | ਪ੍ਰੋਗਰਾਮ ਦੌਰਾਨ ਕਲਾਸਿਕਲ, ਜੈਜ਼, ਹਿਪ-ਹਾਪ, ਗਿੱਧਾ ਅਤੇ ਭੰਗੜਾ ਵਰਗੀਆਂ ਵੱਖ-ਵੱਖ ਡਾਂਸ ਸ਼ੈਲੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਲਗਪਗ 50 ਵਿਦਿਆਰਥੀਆਂ ਨੇ ਲਗਾਤਾਰ ਪ੍ਰਦਰਸ਼ਨ ਕਰਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀਆ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਰਚਨਾਤਮਕ ਸੋਚ ਦਾ ਵਿਕਾਸ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਡਾਇਰੈਕਟਰ-ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਦੀ ਪ੍ਰਦਰਸ਼ਨ ਦੀ ਖੂਬ ਸ਼ਲਾਘਾ ਕੀਤੀ ਅਤੇ ਡਾਂਸ ਅਧਿਆਪਕ ਸਿਕੰਦਰ ਸਿੰਘ ਦੀ ਮਿਹਨਤ ਨੂੰ ਸਰਾਹਿਆ | ਇਸ ਮੌਕੇ ਪਿ੍ੰ: ਸੰਦੀਪ ਸ਼ਰਮਾ, ਸ਼ਿਲਪਾ ਸ਼ਰਮਾ, ਨੀਲਾਕਸ਼ੀ ਗੁਪਤਾ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |