27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜੋਗਿੰਦਰ ਸਿੰਘ ਰਾਣਾ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 04-05-2026
ਅਟਾਰੀ, 3 ਮਈ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੀ ਦਾਣਾ ਮੰਡੀ ਅਟਾਰੀ ਵਿਖੇ ਪੱਲੇਦਾਰ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਮਜ਼ਦੂਰਾਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ | ਇਸ ਮੌਕੇ ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜੋਗਿੰਦਰ ਸਿੰਘ ਰਾਣਾ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਨਿਯੁਕਤ ਕਰਦੇ ਹੋਏ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ਹੇਠ 13 ਮੈਂਬਰੀ ਕਮੇਟੀ ਬਣਾਈ ਗਈ ਜਿਨ੍ਹਾਂ ਨੇ ਆਪਣੇ ਸੰਬੋਧਨ ਵਿਚ ਦਾਣਾ ਮੰਡੀ ਅਟਾਰੀ ਵਿਖੇ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੰੂ ਕਰਵਾਇਆ | ਪ੍ਰਧਾਨ ਜੋਗਿੰਦਰ ਸਿੰਘ ਰਾਣਾ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਆੜਤੀਆ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਦਿੱਤੀਆਂ ਜਾਣਗੀਆਂ | ਪੱਲੇਦਾਰ ਮਜ਼ਦੂਰ ਯੂਨੀਅਨ 13 ਮੈਂਬਰੀ ਕਮੇਟੀ ਵਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਵੱਡੀ ਮੁਸ਼ਕਿਲ ਡਾਲੇ ਦੀ ਮਜ਼ਦੂਰੀ ਦੀ ਹੈ ਜੋ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਨਹੀਂ ਮਿਲ ਰਿਹਾ | ਉਨ੍ਹਾਂ ਦੱਸਿਆ ਕਿ ਟਰੱਕ ਵਿਚ ਮਾਲ ਦੀ ਢੋਆ-ਢੁਆਈ ਦੀ ਮਜ਼ਦੂਰੀ ਉਹ ਕਰਦੇ ਹਨ ਪਰ ਡਾਲਾ ਟਰੱਕ ਡਰਾਈਵਰ ਲੈ ਰਹੇ ਹਨ | ਪ੍ਰਧਾਨ ਜੋਗਿੰਦਰ ਸਿੰਘ ਰਾਣਾ ਨੇ ਕਿਹਾ ਕਿ ਆੜਤੀਆ ਐਸੋਸੀਏਸ਼ਨ ਨੂੰ ਕਿਹਾ ਜਾਵੇਗਾ ਕਿ ਡਾਲਾ ਪੱਲੇਦਾਰਾਂ ਦਾ ਹੀ ਹੁੰਦਾ ਹੈ | ਪ੍ਰਧਾਨ ਨੇ ਕਿਹਾ ਕਿ ਹੋਰ ਵੀ ਪੱਲੇਦਾਰ ਯੂਨੀਅਨ ਦੇ ਮਸਲੇ ਹਨ ਜੋ ਜਲਦੀ ਹੱਲ ਕਰ ਦਿੱਤੇ ਜਾਣਗੇ | ਇਸ ਮੀਟਿੰਗ ਵਿਚ ਜੱਸਾ ਸਿੰਘ ਮੁਨੀਮ, ਵਿਜੇ ਕੁਮਾਰ, ਫੂਲ ਕੁਮਾਰ, ਪਵਨ ਕੁਮਾਰ, ਸਤਨਾਮ ਸਿੰਘ, ਅਸ਼ੋਕ ਕੁਮਾਰ, ਜੋਗਿੰਦਰ ਕੁਮਾਰ, ਗਿਰਧਾਰੀ ਲਾਲ, ਮੁਲਖਰਾਜ, ਰਾਜਪਾਲ ਸਿੰਘ, ਸ਼ਾਮ ਲਾਲ, ਲੱਕੀ ਸਿੰਘ ਅਤੇ ਸੇਵਾ ਸਿੰਘ ਆਦਿ ਪੱਲੇਦਾਰਾਂ ਹਾਜ਼ਰ ਸਨ | ਇਸ ਮੌਕੇ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਰਾਣਾ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਿ੍ਕਟ ਲੜਕੀਆਂ ਦੇ ਟਰਾਇਲ ਸਫ਼ਲਤਾਪੂਰਵਕ ਨੇਪਰੇ ਚੜੇ੍ਹ <br/> ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੀ ਹਾਦਸੇ ਦੌਰਾਨ ਮੌਤ
Ad Position 24