27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਲਾਈਨਮੈਨ ਮਨਜੀਤ ਸਿੰਘ ਫੁੱਲੇਚੱਕ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-05-2026
ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਅਜਨਾਲਾ ਅੰਦਰ ਲੰਬੇ ਸਮੇਂ ਤੱਕ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਲਾਈਨਮੈਨ ਮਨਜੀਤ ਸਿੰਘ ਫੁੱਲੇਚੱਕ ਨੂੰ ਪਾਵਰਕਾਮ ਕਰਮਚਾਰੀਆਂ ਤੇ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁਲਾਜ਼ਮ ਆਗੂ ਹਰਜਿੰਦਰ ਸਿੰਘ ਨਿੱਕੋ ਸਰਾਂ ਨੇ ਲਾਈਨਮੈਨ ਮਨਜੀਤ ਸਿੰਘ ਦੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮਨਜੀਤ ਸਿੰਘ ਨੇ ਆਪਣੀ ਡਿਊਟੀ ਦੌਰਾਨ ਹਰ ਸਮੇਂ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਬਿਜਲੀ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਇਸ ਸਨਮਾਨ ਸਮਾਰੋਹ ਦੌਰਾਨ ਲਾਈਨਮੈਨ ਮਨਜੀਤ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਹਾਜ਼ਰ ਸਹਿਕਰਮੀਆਂ ਨੇ ਉਨ੍ਹਾਂ ਦੇ ਚੰਗੇ ਸੁਭਾਅ ਖੂਬ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸੇਵਾਮੁਕਤ ਹੋਏ ਲਾਈਨਮੈਨ ਮਨਜੀਤ ਸਿੰਘ ਫੁੱਲੇਚੱਕ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਬਚਨ ਸਿੰਘ ਛੀਨਾ ਫੁੱਲੇਚੱਕ, ਪ੍ਰਧਾਨ ਸੋਮਨਾਥ ਮਰਵਾਹਾ, ਹਰਜਿੰਦਰ ਸਿੰਘ ਨਿੱਕੋਸਰਾਂ, ਸਤਪਾਲ ਸਿੰਘ ਅਜਨਾਲਾ, ਜੇ.ਈ ਦਲਜੀਤ ਸਿੰਘ, ਸੁਖਵਿੰਦਰ ਸਿੰਘ ਜੇ.ਈ., ਪ੍ਰੀਤਮ ਸਿੰਘ ਜੇ.ਈ., ਬਿਕਰਮਜੀਤ ਸਿੰਘ ਦਿਆਲਪੁਰਾ ਜੇ.ਈ., ਪਰਦੀਪ ਸਿੰਘ ਜੇ.ਈ., ਸਤਨਾਮ ਸਿੰਘ ਜੇ.ਈ., ਲਖਵਿੰਦਰ ਸਿੰਘ, ਪ੍ਰਧਾਨ ਸਤਨਾਮ ਸਿੰਘ, ਤਰਸ਼ੇਮ ਸਿੰਘ ਤੇੜੀ, ਰਾਜਬੀਰ ਸਿੰਘ ਪੰਡੋਰੀ, ਸੰਦੀਪ ਸਿੰਘ, ਜਗਤਾਰ ਸਿੰਘ, ਬਾਜ
Ad Position 22
No active advertisement
ਪਿਛਲੀ ਖ਼ਬਰ ਵੈਜ਼ੀਟੇਬਲ ਐਂਡ ਫਰੂਟ ਕਮਿਸ਼ਨ ਏਜੰਟ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਵੈਸਟਵੁੱਡ ਵਿਲੇਜ ਰਈਆ ਫਤੂਵਾਲ ਵਿਖੇ ਜੂਸ ਬਾਰ ਦਾ ਉਦਘਾਟਨ
Ad Position 24