27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵੈਜ਼ੀਟੇਬਲ ਐਂਡ ਫਰੂਟ ਕਮਿਸ਼ਨ ਏਜੰਟ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 04-05-2026
ਨਵਾਂ ਪਿੰਡ, 3 ਮਈ (ਜਸਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੰਡੀਆਂ ਅੰਦਰ ਫੀਸ 'ਚ 15% ਵਾਧਾ ਕਰਨ ਤੇ ਦਿਹਾਤੀ ਵਿਕਾਸ ਫੰਡ (ਆਰ. ਡੀ. ਐੱਫ.) ਵਧਾ ਕੇ ਵਸੂਲਣ ਦੇ ਫ਼ੈਸਲੇ ਖ਼ਿਲਾਫ਼ 'ਦੀ ਵੈਜ਼ੀਟੇਬਲ ਐਂਡ ਫਰੂਟ ਕਮਿਸ਼ਨ ਏਜੰਟ ਐਸੋਸੀਏਸ਼ਨ (ਰਜਿ.) ਸਬਜ਼ੀ ਮੰਡੀ ਵੱਲ੍ਹਾ, ਅੰਮਿ੍ਤਸਰ' ਦੀ ਮੀਟਿੰਗ ਐਸੋਸੀਏਸ਼ਨ ਪ੍ਰਧਾਨ ਗੁਰਸੇਵਕ ਸਿੰਘ ਤੇ ਜਨਰਲ ਸਕੱਤਰ ਸੁਰਿੰਦਰ ਬਿੰਦਰਾ ਦੀ ਸਾਂਝੀ ਅਗਵਾਈ ਹੇਠ ਸਬਜ਼ੀ ਮੰਡੀ ਵੱਲ੍ਹਾ ਵਿਖੇ ਹੋਈ | ਇਸ ਮੌਕੇ ਪ੍ਰਧਾਨ ਗੁਰਸੇਵਕ ਸਿੰਘ ਤੇ ਜਨਰਲ ਸਕੱਤਰ ਬਿੰਦਰਾ ਨੇ ਪ੍ਰੈਸ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 15% ਮਾਰਕੀਟ ਫ਼ੀਸ ਅਤੇ ਆਰ. ਡੀ. ਐੱਸ. ਵਧਾ ਕੇ ਵਸੂਲਣ ਬਾਰੇ ਜਿਹੜਾ ਤੁਗਲਕੀ ਫਰਮਾਨ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਕੀਤਾ ਗਿਆ ਹੈ, ਉਹ ਸਰਾਸਰ ਗਲਤ ਅਤੇ ਆੜ੍ਹਤੀਆਂ ਤੇ ਕਿਸਾਨ ਭਰਾਵਾਂ ਨਾਲ ਧੱਕਾ ਹੈ, ਕਿਉਂਕਿ ਫਸਲ (ਸਬਜ਼ੀ ) ਤਾਂ ਪਹਿਲਾਂ ਹੀ ਮੰਡੀਆਂ 'ਚ ਰੁਲ ਰਹੀ ਹੈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆ, ਹਲਕਾ ਵਿਧਾਇਕਾ ਜੀਵਨ ਜੋਤ ਕੌਰ ਅਤੇ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ, ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ ਨੂੰ ਉਪਰੋਕਤ ਤੁਗਲੁਕੀ ਫਰਮਾਨ ਰੱਦ ਕੀਤੇ ਜਾਣ ਦੀ ਅਪੀਲ ਕੀਤੀ | ਇਸ ਮੌਕੇ ਸੀਨੀ: ਮੀਤ ਪ੍ਰਧਾਨ ਮੋਹਿੰਦਰ ਸਿੰਘ ਪਰੂਥੀ, ਦਵਿੰਦਰ ਸਿੰਘ ਬਿੱਲਾ ਮੀਤ ਪ੍ਰਧਾਨ, ਰਣਜੀਤ ਸਿੰਘ ਰਾਣਾ ਮੀਤ ਪ੍ਰਧਾਨ, ਹਰਜਿੰਦਰ ਸਿੰਘ ਬਜਾਜ ਮੀਤ ਪ੍ਰਧਾਨ ਤੇ ਭੁਪਿੰਦਰ ਸਿੰਘ ਡੋਡੇ ਆਦਿ ਹਾਜ਼ਰ
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਲਾਈਨਮੈਨ ਮਨਜੀਤ ਸਿੰਘ ਫੁੱਲੇਚੱਕ ਨੂੰ ਕੀਤਾ ਸਨਮਾਨਿਤ
Ad Position 24