27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਹੈਰੋਇਨ ਤੇ ਡਰੱਗ ਮਨੀ ਸਮੇਤ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 04-05-2026
ਬਾਬਾ ਬਕਾਲਾ ਸਾਹਿਬ, 3 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੁਲਿਸ ਨੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 6 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਦੋਸ਼ੀ ਨੂੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਹੈ ਕਿ ਏ.ਐੱਸ.ਆਈ. ਹਰਬੰਸ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜੱਲੂਵਾਲ ਰੋਡ 'ਤੇ ਨਵੇਂ ਬਣ ਰਹੇ ਪੁੱਲ ਪਾਸ ਪੁੱਜੀ ਤਾਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਦਮ ਘਬਰਾ ਕੇ ਖੇਤਾਂ ਵੱਲ ਨੂੰ ਮੁੜ ਗਿਆ ਅਤੇ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੁੱਟਣ ਲੱਗਾ, ਜਿਸ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸਦੀ ਪਛਾਣ ਮਨਪ੍ਰੀਤ ਸਿੰਘ ਗੁੱਜਰ ਵਾਸੀ ਮਾਤਾ ਰਾਣੀ ਮੁੱਹਲਾ ਬਾਬਾ ਬਕਾਲਾ ਸਾਹਿਬ ਵਜੋਂ ਹੋਈ | ਦੋਸ਼ੀ ਪਾਸੋਂ 6 ਗ੍ਰਾਮ ਹੈਰੋਇਨ ਅਤੇ ਜਾਮਾ ਤਲਾਸ਼ੀ ਲੈਣ 'ਤੇ ਇਸਦੀ ਕੈਪਰੀ ਵਿਚੋਂ 450 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ, ਦੋਸ਼ੀ ਨੇ ਮੰਨਿਆਂ ਕਿ ਇਹ ਪੈਸੇ ਉਸਨੇ ਹੈਰੋਇਨ ਵੇਚਕੇ ਕਮਾਏ ਹਨ | ਦੋਸ਼ੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਬਿਆਸ ਵਿਖੇ ਕੇਸ ਦਰਜ ਕਰਕੇ ਦੋਸ਼ੀ ਨੂੰ ਐੱਸ.ਡੀ.ਜੇ.ਐੱਮ. ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਦੋਸ਼ੀਆਂ ਨੂੰ 14 ਦਿਨਾਂ ਲਈ ਜ਼ੇਲ੍ਹ ਭੇਜ ਦਿੱਤਾ ਗਿਆ |
7 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ- ਇਸੇ ਤਰ੍ਹਾਂ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਪੁੱਲ ਡਰੇਨ ਵਡਾਲਾ ਕਲਾਂ ਤੋਂ ਸੜਕ ਕਿਨਾਰੇ ਪੈਦਲ ਜਾਂਦੇ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਦੋਸ਼ੀ ਦੀ ਪਹਿਚਾਣ ਹਰਜਿੰਦਰ ਸਿੰਘ ਘੁੱਗਾ ਵਾਸੀ ਵਡਾਲਾ ਕਲਾਂ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਹਰਪ੍ਰਤਾਪ ਅਜਨਾਲਾ ਨੇ ਦਾਣਾ ਮੰਡੀ ਚਮਿਆਰੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਵੈਜ਼ੀਟੇਬਲ ਐਂਡ ਫਰੂਟ ਕਮਿਸ਼ਨ ਏਜੰਟ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24