ਚਵਿੰਡਾ ਦੇਵੀ, 3 ਮਈ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਦੇ ਅਧੀਨ ਪੈਂਦੇ ਪਿੰਡ ਕੋਟ ਹਿਰਦੇ ਰਾਮ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਪ੍ਰਮੁੱਖ ਵਿਅਕਤੀਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਦੌਰਾਨ ਸਾਬਕਾ ਸਰਪੰਚ ਭਜਨ ਸਿੰਘ, ਮੈਂਬਰ ਗੁਰਮੇਲ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਹੋਰ ਸਾਥੀਆਂ ਨੇ ਆਮ ਆਦਮੀ ਪਾਰਟੀ ਦਾ ਦਾਮਨ ਫੜਿਆ | ਇਸ ਮੌਕੇ 'ਆਪ' ਦੇ ਹਲਕਾ ਮਜੀਠਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਸ. ਗਿੱਲ ਨੇ ਦੱਸਿਆ ਕਿ ਹਲਕਾ ਮਜੀਠਾ ਵਿਚ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜਨਗੇ | ਇਸ ਮੌਕੇ ਸਰਪੰਚ ਬੀਬੀ ਬਲਦੀਪ ਕੌਰ, ਸੁਖਵਿੰਦਰ ਸਿੰਘ ਪਿ੍ੰਸ, ਗੁਰਵੇਲ ਸਿੰਘ, ਸੁਖਵਿੰਦਰ ਸਿੰਘ ਮੈਂਬਰ, ਕਸ਼ਮੀਰ ਸਿੰਘ ਮੈਂਬਰ, ਨਿਸ਼ਾਨ ਜੀਤ ਸਿੰਘ, ਗੁਰਦੀਪ ਸਿੰਘ, ਧਰਮ ਸਿੰਘ ਫੌਜੀ, ਗੁਰਨਾਮ ਸਿੰਘ, ਸੁਖਦੇਵ ਸਿੰਘ, ਦਵਿੰਦਰ ਸਿੰਘ, ਹਰਭਜਨ ਸਿੰਘ ਸਰਪੰਚ ਸਰਹਾਲਾ ਆਦਿ ਹਾਜ਼ਰ ਸਨ |