27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

'ਆਪ' ਸਰਕਾਰ ਨੇ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾ ਕੇ ਇਤਿਹਾਸਿਕ ਕੰਮ ਕੀਤਾ- ਕੁਲਦੀਪ ਸਿੰਘ ਧਾਲੀਵਾਲ

Ad Position 21
No active advertisement
ਅਜੀਤ ਡੈਸਕ 04-05-2026
ਗੁਰਦੁਆਰਾ ਬਾਬਾ ਗੱਮਚੁੱਕ ਜੀ ਵਿਖੇ ਕਰਵਾਏ ਸ਼ੁਕਰਾਨਾ ਸਮਾਗਮ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਸਮੇਂ ਸਰਪੰਚ ਜਗੀਰ ਸਿੰਘ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਸਰਪੰਚ ਜਗਤਾਰ ਸਿੰਘ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ


ਅਜਨਾਲਾ, 3 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਪਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਇਕ ਇਤਿਹਾਸਿਕ ਕੰਮ ਕੀਤਾ ਹੈ, ਹੁਣ ਜਿਹੜਾ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰੇਗਾ, ਉਸ ਨੂੰ ਸਾਰੀ ਉਮਰ ਜੇਲ੍ਹ ਵਿਚ ਰਹਿਣਾ ਪੈ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਬੱਲੜਵਾਲ ਦੇ ਗੁਰਦੁਆਰਾ ਬਾਬਾ ਗਮਚੁੱਕ ਵਿਖੇ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਲਾਗੂ ਹੋਣ 'ਤੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਜਿੰਨੇ ਵੀ ਕੰਮ ਕੀਤੇ ਹਨ, ਉਹ ਇਤਿਹਾਸਿਕ ਸਾਬਤ ਹੋਏ ਹਨ, ਜਿਸ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਕੇ ਮੁੜ ਤੋਂ ਪੰਜਾਬ ਇਸ ਆਪਣੀ ਸਰਕਾਰ ਸਥਾਪਿਤ ਕਰੇਗੀ | ਇਸ ਮੌਕੇ ਸਰਪੰਚ ਜਗੀਰ ਸਿੰਘ ਵਲੋਂ ਵਿਧਾਇਕ ਧਾਲੀਵਾਲ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਬਲਾਕ ਪ੍ਰਧਾਨ ਰਘੂ ਸਾਰੰਗਦੇਵ, ਸਰਪੰਚ ਜਗੀਰ ਸਿੰਘ ਆਬਾਦੀ ਬਾਬਾ ਗੱਮਚੁੱਕ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਸਰਪੰਚ ਜਗਤਾਰ ਸਿੰਘ ਆਬਾਦੀ ਸੋਹਣ, ਪੀ.ਏ ਮੁਖ਼ਤਿਆਰ ਸਿੰਘ, ਹਰਦੇਵ ਸਿੰਘ ਡੱਲਾ, ਸਰਪੰਚ ਸੋਨੂੰ ਸਿੰਘ ਆਬਾਦੀ ਹਰਨਾਮ ਸਿੰਘ, ਰਾਜਬੀਰ ਸਿੰਘ ਬਲੜ੍ਹਵਾਲ, ਨਰਿੰਦਰ ਸਿੰਘ ਖਾਨਵਾਲ, ਸਰਪੰਚ ਗੁਰਪ੍ਰੀਤ ਸਿੰਘ ਕੋਟਲੀ ਕੋਕਾ, ਕੁਲਵਿੰਦਰ ਸਿੰਘ ਤੇੜਾ, ਸਰਪੰਚ ਕੁਲਵੰਤ ਸਿੰਘ ਚੱਕਡੋਗਰਾਂ, ਸਰਪੰਚ ਜਗਰੂਪ ਸਿੰਘ ਗ੍ਰੰਥਗੜ੍ਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਪੁਰਾ 'ਚ ਨਿਕਾਸੀ ਪ੍ਰਬੰਧ ਨਾ ਹੋਣ ਕਾਰਨ ਰਸਤੇ ਵਿਚ ਖੜੇ੍ਹ ਪਾਣੀ ਕਾਰਨ ਲੋਕਾਂ ਨੂੰ ਮੁਸੀਬਤਾਂ ਅਗਲੀ ਖ਼ਬਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਕਾਰਨ ਲੋਕਾਂ ਦਾ ਭਰੋਸਾ ਦਿਨੋਂ-ਦਿਨ ਵਧ ਰਿਹਾ ਹੈ- ਗ...
Ad Position 24