ਰਮਦਾਸ, 3 ਮਈ (ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਸਹਿਜਾਦਾ ਵਿਖੇ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਜਦ 'ਆਪ' ਆਗੂ ਮਾ: ਦਲਬੀਰ ਸਿੰਘ ਵਾਹਲਾ ਦੀ ਪ੍ਰੇਰਣਾ ਸਦਕਾ ਕਾਂਗਰਸ ਦੇ 3 ਪੰਚਾਇਤ ਮੈਂਬਰ ਭੋਲੀ ਪਤਨੀ ਚਰਨ ਸਿੰਘ, ਪ੍ਰਗਟ ਸਿੰਘ ਪੁੱਤਰ ਜਗੀਰ ਸਿੰਘ, ਕਸ਼ਮੀਰ ਕੌਰ ਪਤਨੀ ਕਸ਼ਮੀਰ ਸਿੰਘ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਛੱਡ ਕੇ ਆਪ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਿਲ ਹੋਣ 'ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਚਿੰਨ੍ਹ ਵਾਲੇ ਮਫਲਰ ਪਹਿਨਾ ਕੇ ਉਨ੍ਹਾਂ ਨੂੰ ਪਾਰਟੀ 'ਚ ਜੀ ਆਇਆਂ ਕਿਹਾ ਤੇ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਮਾ: ਦਲਬੀਰ ਸਿੰਘ ਵਾਹਲਾ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਫੌਜੀ ਬਲਦੇਵ ਸਿੰਘ, ਅਮਰੀਕ ਸਿੰਘ ਤੇ ਹਰਪਾਲ ਸਿੰਘ ਆਦਿ ਮੌਜੂਦ ਸਨ |