ਤਰਨ ਤਾਰਨ, 4 ਮਈ (ਇਕਬਾਲ ਸਿੰਘ ਸੋਢੀ)ਪੱਛਮ ਬੰਗਾਲ, ਅਸਾਮ ਅਤੇ ਪੇਂਡੂਚੇਰੀ ਦੇ ਨਤੀਜਿਆਂ ਵਿਚ ਭਾਜਪਾ ਵਲੋਂ ਪ੍ਰਾਪਤ ਕੀਤੀ ਗਈ ਸ਼ਾਨਦਾਰ ਜਿੱਤ ਨੇ ਇਤਿਹਾਸ ਰਚ ਦਿੱਤਾ ਹੈ ਅਤੇ ਇਨ੍ਹਾਂ ਸਟੇਟਾਂ ਵਿਚ ਭਾਜਪਾ ਦੀ ਸਰਕਾਰ ਬਨਣ ਜਾ ਰਹੀ ਹੈ ਅਤੇ ਇਹ ਸਭ ਕੁਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਹਿੱਤ ਵਿਚ ਲਏ ਗਏ ਇਤਿਹਾਸਕ ਫੈਸਲਿਆਂ ਦਾ ਨਤੀਜਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਯੁਵਾ ਵਿੰਗ ਦੇ ਸਕੱਤਰ ਤਰੁਣ ਜੋਸ਼ੀ ਨੇ ਭਾਜਪਾ ਦੀ ਜਿੱਤ ਦੀ ਖੁਸ਼ੀ 'ਤੇ ਦੇਸ਼ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਦੇਸ਼ ਦੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਦੇਣ ਦੇ ਨਾਲ ਨਾਲ ਦੇਸ਼ ਦੇ ਹਿੱਤ ਵਿਚ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਦੇਸ਼ ਦੇ ਲੋਕ ਖੁਸ਼ ਹਨ ਅਤੇ ਜਿਥੇ ਵੀ ਚੋਣਾਂ ਹੋਈਆਂ ਹਨ, ਉਥੇ ਲੋਕਾਂ ਨੇ ਭਾਜਪਾ ਨੂੰ ਆਪਣਾ ਭਾਰੀ ਸਮਰਥਨ ਦਿੰਦੇ ਹੋਏ ਭਾਜਪਾ ਦੀ ਜਿੱਤ ਦੇ ਝੰਡੇ ਗੱਡੇ ਹਨ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭਾਜਪਾ ਦੀ ਸਰਕਾਰ ਬਣੇਗੀ ਕਿਉਂਕਿ ਭਾਜਪਾ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹਨ | ਉਨ੍ਹਾਂ ਭਾਜਪਾ ਦੀ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੂਹ ਲੀਡਰਸ਼ਿਪ ਤੋਂ ਇਲਾਵਾ ਦੇਸ਼ ਅਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ |