ਤਰਨ ਤਾਰਨ, 4 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਬਰਸੀਨ ਦੇ ਖੇਤਾਂ ਵਿਚੋਂ 504 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਐੱਸ.ਆਈ. ਅਰਵਿੰਦ ਕੰਬੋਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਵਾਂ ਤਾਰਾ ਸਿੰਘ ਮੌਜੂਦ ਸੀ ਤਾਂ ਨਿਰਮਲ ਸਿੰਘ ਪੁੱਤਰ ਸਾਬਕਾ ਸਰਪੰਚ ਪੁੱਤਰ ਅਰਸਾਲ ਸਿੰਘ ਵਾਸੀ ਰਾਜੋਕੇ ਨੇ ਸੂਚਨਾ ਦਿੱਤੀ ਕਿ ਮੇਰੇ ਖੇਤ ਬਰਸੀਨ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਦੱਸੀ ਹੋਈ ਜਗ੍ਹਾ 'ਤੇ ਪੁੱਜੀ ਤਾਂ ਇਕ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ, ਜਿਸ ਵਿਚ ਕੁੰਡੀ ਲੱਗੀ ਹੋਈ ਸੀ ਤਾਂ ਜਦੋਂ ਖੋਲ ਕੇ ਚੈਕ ਕੀਤਾ ਤਾਂ ਇਸ ਵਿਚੋਂ 504 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |