29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਕੂਟਰੀ ਦੀ ਟੱਕਰ ਨਾਲ ਬਜ਼ੁਰਗ ਵਿਅਕਤੀ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-05-2026
ਤਰਨ ਤਾਰਨ, 4 ਮਈ (ਹਰਿੰਦਰ ਸਿੰਘ)—ਸਕੂਟਰੀ ਚਲਾਕ ਵਲੋਂ ਰਸਤੇ ਵਿਚ ਜਾ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਸਕੂਟਰੀ ਦੀ ਟੱਕਰ ਮਾਰ ਦਿੱਤੀ, ਜਿਸ ਕਾਰਨ ਵਿਅਕਤੀ ਗੰਭੀਰ ਜ਼ਖਮੀ ਹੋਇਆ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਤਰਨ ਤਾਰਨ ਇਲਾਜ ਲਈ ਲਿਜਾਇਆ ਗਿਆ ਪਰ ਸੱਟਾਂ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਰੈਫਰ ਕਰ ਦਿੱਤਾ | ਸਕੂਟਰੀ ਚਾਲਕ ਆਪਣੀ ਸਕੂਟਰੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਗੁਰਪ੍ਰੀਤ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਮੁਹੱਲਾ ਨਾਨਕਸਰ ਗਲੀ ਗੁਰਬਚਨ ਸਿੰਘ ਲਾਹੌਰੀਏ ਵਾਲੀ ਤਰਨ ਤਾਰਨ ਨੇ ਦੱਸਿਆ ਕਿ 1 ਮਈ ਨੂੰ ਮੇਰੇ ਪਿਤਾ ਮਨਿੰਦਰ ਸਿੰਘ ਆਪਣੇ ਕੰਮ 'ਤੇ ਆ ਰਹੇ ਸਨ ਤਾਂ ਜਦੋਂ ਉਹ ਰੋਹੀ ਵਾਲੇ ਪੁੱਲ ਦੇ ਨਜ਼ਦੀਕ ਪਹੁੰਚੇ ਤਾਂ ਇਕ ਸਕੂਟਰੀ ਹਾਂਡਾ ਐਕਟਿਵਾ ਸਵਾਰ ਨੇ ਆਪਣੀ ਸਕੂਟਰੀ ਮੇਰੇ ਪਿਤਾ ਵਿਚ ਜਾ ਮਾਰੀ, ਜਿਸ ਕਾਰਨ ਮੇਰੇ ਪਿਤਾ ਦੇ ਗੰਭੀਰ ਸੱਟਾਂ ਲੱਗ ਗਈਆਂ ਗਈਆਂ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਤਰਨ ਤਾਰਨ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਵਿਖੇ ਰੈਫਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਸਕੂਟਰੀ ਦਾ ਨੰਬਰ ਪੀ.ਬੀ. 46 ਏ.ਕੇ 2890 ਹੈ | ਸਕੂਟਰੀ ਚਾਲਕ ਮੌਕੇ ਤੋਂ ਆਪਣੀ ਸਕੂਟਰੀ ਅਤੇ ਹੋਰ ਸਮਾਨ ਛੱਡ ਕੇ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਵਿਖੇ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਅਤੇ ਪੁਲਿਸ ਪਾਸੋਂ ਮੰਗ ਕੀਤੀ ਕਿ ਸਕੂਟਰੀ ਚਾਲਕ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਮੱਝਾਂ ਤੇ ਸਾਮਾਨ ਚੋਰੀ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਬੱਸ ਅੱਡਾ ਰਾਹੋਂ ਵਿਖੇ ਬਜਰੀ ਦਾ ਭਰਿਆ ਟਿੱਪਰ ਪਲਟਿਆ, ਜਾਨੀ ਨੁਕਸਾਨ ਤੋਂ ਬਚਾਅ
Ad Position 24